Sunday, October 6, 2024

ਮਾਤਾ ਪ੍ਰਕਾਸ਼ ਦੇਵੀ ਦੇ ਦੇਹਾਂਤ ‘ਤੇੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਮਰਚੈਂਟ ਕਰਿਆਨਾ ਸਟੋਰ ਦੇ ਮਾਲਕ ਅੰਮ੍ਰਿਤਪਾਲ, ਅਸ਼ੋਕ ਕੁਮਾਰ ਗੋਲੂ, ਵਿਨੋਦ ਕੁਮਾਰ ਨਿੱਕਾ ਤੇ ਸਮੂਹ ਪਰਿਵਾਰ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਪ੍ਰਕਾਸ਼ ਦੇਵੀ ਦਾ ਦਿਹਾਂਤ ਹੋ ਗਿਆ।ਇਸ ਸੋਗ ਦੀ ਘੜੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਦੁੱਲਟ, ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫ਼ਤਿਹ) ਦੇ ਕੌਮੀ ਜਨਰਲ ਸਕੱਤਰ ਅੰਮ੍ਰਿਤਪਾਲ ਸਿੰਘ ਸਿੱਧੂ, ਜਿਲ੍ਹਾ ਪ੍ਰਧਾਨ ਕਿਸਾਨ ਯੂਨੀਅਨ ਬਿਕਰਮਜੀਤ ਸਿੰਘ ਰਾਓ, ਅੰਮ੍ਰਿਤਪਾਲ ਸਿੰਗਲਾ, ਕਾਲਾ ਮਿੱਤਲ, ਸ਼੍ਰੋਮਣੀ ਅਕਾਲੀ ਦਲ (ਅ) ਦੇ ਅਮਰਜੀਤ ਸਿੰਘ ਗਿੱਲ, ਕਾ. ਬੀਬੀ ਸ਼ਮਿੰਦਰ ਕਰ ਗਿੱਲ, ਰਮੇਸ਼ ਸ਼ਰਮਾ, ਸੰਜੇ ਸੈਨ, ਕੌਸਲਰ ਮੇਲਾ ਸਿੰਘ ਸੂਬੇਦਾਰ, ਬਾਬਾ ਬਲਵਿੰਦਰ ਸਿੰਘ ਕੈਂਬੋਵਾਲ, ਕਾਂਗਰਸ ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਤੋਂ ਇਲਾਵਾ ਹੋਰ ਵੱਖ-ਵੱਖ ਪਾਰਟੀਆਂ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਮਾਤਾ ਪ੍ਰਕਾਸ਼ ਦੇਵੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਗਰੁੜ ਪੁਰਾਣ ਜੀ ਦੇ ਪਾਠ ਦੇ ਭੋਗ 19 ਜਨਵਰੀ ਨੂੰ ਸ਼ਿਵ ਮੰਦਰ ਪੱਤੀ ਸੁਨਾਮੀ ਵਿਖੇ ਪੈਣਗੇ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …