Sunday, October 6, 2024

ਵਿਧਾਇਕਾ ਭਰਾਜ ਨੇ 44 ਲਾਭਪਾਤਰੀਆਂ ਨੂੰ ਦਿੱਤੇੇ 5-5 ਮਰਲਿਆਂ ਦੇ ਪਲਾਟਾਂ ਦੇ ਮਾਲਕਾਨਾ ਹੱਕ

ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਨੇੜਲੇ ਪਿੰਡ ਜਲਾਣ ਵਿਖੇ 44 ਲਾਭਪਾਤਰੀਆਂ ਨੂੰ 5-5 ਮਰਲਿਆਂ ਦੇਣ ਲਈ ਸਨਦਾਂ ਦੀ ਵੰਡ ਕੀਤੀ।ਵਿਧਾਇਕਾ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਲਗਾਤਾਰ ਗਤੀਵਿਧੀਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਗਤੀਵਿਧੀਆਂ ਤਹਿਤ ਹੀ ਅੱਜ ਲੋੜਵੰਦ ਪਰਿਵਾਰਾਂ ਨੂੰ ਇਨ੍ਹਾਂ ਪਲਾਟਾਂ ਦੀ ਵੰਡ ਕੀਤੀ ਗਈ ਹੈ।
ਵਿਧਾਇਕਾ ਨੇ ਦੱਸਿਆ ਕਿ ਮਾਨ ਸਰਕਾਰ ਵਲੋਂ ਭਲਾਈ ਸਕੀਮਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ।ਜਿਸ ਦੇ ਨਤੀਜੇ ਵਜੋਂ ਹੁਣ ਆਮ ਲੋਕਾਂ ਨੂੰ ਵੀ ਬਿਨਾ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਭਲਾਈ ਸਕੀਮਾਂ ਦਾ ਲਾਭ ਪਹਿਲ ਦੇ ਆਧਾਰ ‘ਤੇ ਮਿਲ ਰਿਹਾ ਹੈ।ਉਨ੍ਹਾਂ ਕਿਹਾ ਕਿ ਸੰਗਰੂਰ ਵਿੱਚ ਭਲਾਈ ਸਕੀਮਾਂ ਦੇ ਨਾਲ-ਨਾਲ ਹਲਕੇ ਦੇ ਸਰਵਪੱਖੀ ਵਿਕਾਸ ਲਈ ਪ੍ਰੋਜੈਕਟਾਂ ਨੂੰ ਸਮੇਂ ਸਿਰ ਮਿਆਰੀ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ।
ਵਿਧਾਇਕਾ ਭਰਾਜ ਨੇ ਕਿਹਾ ਕਿ ਜਲਦ ਹੀ ਪਿੰਡ ਵਾਸੀਆਂ ਨੂੰ ਖੇਡ ਪਾਰਕ ਦੇ ਰੂਪ ਵਿੱਚ ਵੱਡਾ ਤੋਹਫ਼ਾ ਦਿੱਤਾ ਜਾਵੇਗਾ ਤਾਂ ਜੋ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੂੰ ਨਿਰੋਈ ਸਿਹਤ ਲਈ ਪ੍ਰੇਰਿਤ ਕੀਤਾ ਜਾ ਸਕੇ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …