Sunday, June 1, 2025
Breaking News

‘ਆਪੇ ਗੁਰੁ ਚੇਲਾ’ ਨਗਰ ਕੀਰਤਨ ਦੂਜੇ ਦਿਨ ਸ੍ਰੀ ਚਮਕੌਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 11 ਜਨਵਰੀ (ਜਗਦੀਪ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅੱਜ ਦੂਜੇ ਦਿਨ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ਼ ਵਿੱਚ ਅਗਲੇ ਪੜਾਅ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਲਈ ਰਵਾਨਾ ਹੋਇਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ।ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ।ਨਗਰ ਕੀਰਤਨ ਵਿਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਿਕਰਤ ਕਰਨ ਦੀ ਅਪੀਲ ਕੀਤੀ।
ਨਗਰ ਕੀਰਤਨ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਤੋਂ ਚੱਲ ਕੇ ਗੁਰਦੁਆਰਾ ਜੰਡ ਸਾਹਿਬ, ਧੌਲਰਾਂ, ਪੁਵਾਤ, ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਮਾਛੀਵਾੜਾ, ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੇ ਦਸਵੀਂ ਕਟਾਣਾ ਸਾਹਿਬ, ਸਾਨੇਵਾਲ, ਪੱਦੀ, ਜੱਸੜ, ਜਰਖੜ ਆਦਿ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਵਿਖੇ ਪੁੱਜਾ।ਰਸਤੇ ਵਿੱਚ ਵੱਖ-ਵੱਖ ਪੜਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਰੁਮਾਲਾ ਸਾਹਿਬ ਭੇਟ ਕੀਤੇ ਗਏ।ਸੰਗਤ ਵੱਲੋਂ ਅਨੇਕਾਂ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ ਸਨ।
ਨਗਰ ਕੀਰਤਨ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਰਘਬੀਰ ਸਿੰਘ ਸਹਾਰਨਮਾਜਰਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪਰਮਜੀਤ ਸਿੰਘ ਲੱਖੇਵਾਲ, ਚਰਨਜੀਤ ਸਿੰਘ ਕਾਲੇਵਾਲ, ਅਜਮੇਰ ਸਿੰਘ ਖੇੜਾ, ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਦਲਜੀਤ ਸਿੰਘ ਚੀਮਾ, ਹਲਕਾ ਇੰਚਾਰਜ਼ ਕਰਨ ਸਿੰਘ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ, ਹਰਜਿੰਦਰ ਸਿੰਘ ਪੁਵਾਤ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਨੱਥਾ ਸਿੰਘ, ਅਮਨਦੀਪ ਸਿੰਘ ਮਾਂਗਟ, ਰਣਬੀਰ ਸਿੰਘ ਪੂਨੀਆਂ, ਅਮਰਜੀਤ ਸਿੰਘ ਸੱਲੋਮਾਜਰਾ, ਬਲਦੇਵ ਸਿੰਘ ਹਫਜਾਬਾਦ, ਗੁਰਮੀਤ ਸਿੰਘ ਮਕੜੌਨਾ, ਪ੍ਰੀਤਮ ਸਿੰਘ ਸੱਲੋਜਾਮਰਾ, ਜਗਜੀਤ ਸਿੰਘ ਭੰਗੂ, ਮਨੋਜ ਸਿੰਘ ਮੱਕੜ, ਅਮਰੀਕ ਸਿੰਘ ਸੁਪਰਵਾਈਜ਼ਰ, ਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਨਰਿੰਦਰ ਸਿੰਘ, ਗੁਰਨਾਮ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Check Also

ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਵਲੋਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਸੰਗਰੂਰ, 31 ਮਈ (ਜਗਸੀਰ …