Tuesday, September 29, 2026

ਇੰਤਕਾਲਾਂ ਦੇ ਲੰਬਿਤ ਮਾਮਲੇ ਨਿਪਟਾਉਣ ਲਈ 15 ਜਨਵਰੀ ਨੂੰੂ ਲੱਗੇਗਾ ਹੋਰ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਜਿਹੜੇ ਇੰਤਕਾਲਾਂ ਦੇ ਮਾਮਲੇ ਲੰਮੇ ਸਮੇਂ ਤੋਂ ਲੰਬਿਤ ਪਏ ਹਨ, ਉਨ੍ਹਾਂ ਦੇ ਤਰਜ਼ੀਹੀ ਅਧਾਰ ‘ਤੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ 15 ਜਨਵਰੀ ਨੂੰ ਇੱਕ ਹੋਰ ਵਿਸ਼ੇਸ਼ ਕੈਂਪ ਲਗੇਗਾ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਹੈ ਕਿ 6 ਜਨਵਰੀ 2024 ਨੂੰ ਵਿਸ਼ੇਸ਼ ਕੈਂਪ ਲਗਾਇਆ ਗਿਆ ਸੀ।ਹੁਣ ਮੁੜ ਪੰਜਾਬ ਸਰਕਾਰ ਵਲੋਂ ਮਿਲੇ ਆਦੇਸ਼ਾਂ ਦੀ ਪਾਲਣਾ ਅਤੇ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ 15 ਜਨਵਰੀ ਨੂੰ ਇੱਕ ਹੋਰ ਕੈਂਪ ਲਗਾ ਕੇ ਇੰਤਕਾਲਾਂ ਦਾ ਨਿਪਟਾਰਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਸਬੰਧੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ।ਉਨ੍ਹਾਂ ਨੇ ਲੋਕਾਂ ਨੂੰ ਇਨ੍ਹਾਂ ਕੈੰਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …