Monday, November 23, 2026

ਕੈਬਨਿਟ ਮੰਤਰੀ ਈ.ਟੀ.ਓ ਨੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਕੀਤਾ ਦੌਰਾ

ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ, ਈ.ਟੀ.ਓ ਵਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ।ਉਨ੍ਹਾਂ ਨੇ ਸਰਕਾਰੀ ਨੌਕਰੀਆਂ ਦੀ ਤਿਆਰੀ ਵਾਸਤੇ ਡੀ.ਬੀ.ਈ.ਈ ਵਿਖੇ ਚੱਲ ਰਹੀਆਂ ਕੋਚਿੰਗ ਕਲਾਸਾਂ ਨੂੰ ਵੇਖਿਆ ਅਤੇ ਕੋਚਿੰਗ ਲੈ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।ਮੁਲਾਕਾਤ ਦੌਰਾਨ ਉਨ੍ਹਾਂ ਨਾਲ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ ਨੇ ਮੰਤਰੀ ਈ.ਟੀ.ਓ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ‘ਚ ਕਾਊਂਸਲਿੰਗ ਅਤੇ ਪਲੇਸਮੈਂਟ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਲਈ।ਉਨ੍ਹਾਂ ਨੇ ਅੱਜ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਕੋਚਿੰਗ ਅਤੇ ਟਰੇਨਿੰਗ ਵੱਲ ਮੁੜਨ ਲਈ ਪ੍ਰੇਰਿਤ ਕੀਤਾ ਅਤੇ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਭਰਪੂਰ ਫਾਈਦਾ ਚੁੱਕਣ ਦੀ ਅਪੀਲ ਕੀਤੀ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …