Thursday, March 19, 2026

ਵਿਧਾਇਕਾ ਭਰਾਜ ਦੇ ਬੇਟੇ ਦੀ ਲੋਹੜੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੁੱਜੀਆਂ ਉਘੀਆਂ ਸ਼ਖਸੀਅਤਾਂ

ਸੰਗਰੂਰ, 12 ਜਨਵਰੀ (ਜਗਸੀਰ ਲੌਂਗੋਵਾਲ) – ਸੰਗਰੂਰ ਵਿਧਾਨ ਸਭਾ ਹਲਕੇ ਤੋਂ ਵਿਧਾਇਕਾ ਸ੍ਰੀਮਤੀ ਨਰਿੰਦਰ ਕੌਰ ਭਰਾਜ ਦੇ ਬੇਟੇ ਦੀ ਪਹਿਲੀ ਲੋਹੜੀ ‘ਤੇ ਪਰਿਵਾਰ ਵਲੋਂ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅਰਦਾਸ ਸਮੇਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਧਰਮ ਪਤਨੀ ਡਾ. ਗੁਰਪ੍ਰੀਤ ਕੌਰ, ਭੈਣ ਸ੍ਰੀਮਤੀ ਮਨਪ੍ਰੀਤ ਕੌਰ, ਮਾਤਾ ਹਰਪਾਲ ਕੌਰ ਸਮੇਤ ਪੁੱਜੇ।ਵੱਡੀ ਗਿਣਤੀ ਵਿੱਚ ਵੱਖ-ਵੱਖ ਕੈਬਨਿਟ ਮੰਤਰੀ, ਵਿਧਾਇਕ ਤੇ ਪਾਰਟੀ ਦੇ ਆਗੂਆਂ, ਵਰਕਰਾਂ ਤੇ ਆਮ ਲੋਕਾਂ ਨੇ ਵੀ ਸ਼ਾਮਲ ਹੋ ਕੇ ਵਿਧਾਇਕਾ ਨਰਿੰਦਰ ਕੌਰ ਭਰਾਜ, ਉਨ੍ਹਾਂ ਦੇ ਪਤੀ ਮਨਦੀਪ ਸਿੰਘ ਲੱਖੇਵਾਲ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।ਕੀਰਤਨੀ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਅਰਦਾਸ ਉਪਰੰਤ ਭਰਾਜ ਪਰਿਵਾਰ ਦੀ ਤਰਫੋਂ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਤ ਬਾਬਾ ਅਤਰ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਹੈ ਜਿਸ ਰਾਹੀਂ ਵਿਦਿਆ ਦਾ ਚਾਨਣ ਫੈਲ ਰਿਹਾ ਹੈ।
ਇਸ ਮੌਕੇ ਵਿਧਾਇਕਾ ਭਰਾਜ ਅਤੇ ਪਰਿਵਾਰ ਨੂੰ ਮੁਬਾਰਕਾਂ ਦੇਣ ਲਈ ਪੁੱਜਣ ਵਾਲਿਆਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ, ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਦੇਵ ਮਾਨ, ਵਿਧਾਇਕ ਜਮੀਲ ਉਲ ਰਹਿਮਾਨ, ਵਿਧਾਇਕ ਹਰਮੀਤ ਪਠਾਣਮਾਜਰਾ, ਿਵਧਾਇਕ ਗੁਰਲਾਲ ਘਨੌਰ, ਵਿਧਾਇਕ ਲਾਭ ਸਿੰਘ ਉਗੋਕੇ, ਰਾਜਵੀਰ ਸਿੰਘ, ਬਲਤੇਜ ਪੰਨੂ, ਗਾਈਕ ਹਰਜੀਤ ਹਰਮਨ ਅਤੇ ਸਮੂਹ ਹਲਕੇ ਤੋਂ ਚੇਅਰਮੈਨ ਹਾਜ਼ਰ ਰਹੇ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …