ਸੰਗਰੂਰ, 12 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਹਵਲਦਾਰ
ਜਸਪਾਲ ਸਿੰਘ ਦੇ ਘਰ ਪੁੱਜੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ਹੀਦ ਦੇ ਸਤਿਕਾਰ ਵਜੋਂ ਇੱਕ ਕਰੋੜ ਰੁਪਏ ਦਾ ਚੈਕ ਸੌਂਪਿਆ।ਸ਼਼ਹੀਦ ਹਵਲਦਾਰ ਜਸਪਾਲ ਸਿੰਘ, ਜੋ 9 ਮਹਾਰ ਰੈਜੀਮੈਂਟ ‘ਚ ਤਾਇਨਾਤ ਸਨ, ਦੀ ਸ਼ਹਾਦਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਸੇਵਾ ਦੌਰਾਨ ਆਪਣੀ ਜਾਨ ਵਾਰਨ ਵਾਲੇ ਸ਼ਹੀਦ ਦਾ ਦੇਸ਼ ਹਮੇਸ਼ਾਂ ਕਰਜ਼ਦਾਰ ਰਹੇਗਾ।ਉਨ੍ਹਾਂ ਕਿਹਾ ਕਿ ਇਹ ਦੇਸ਼ ਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ ਅਤੇ ਇਸ ਦੀ ਭਰਪਾਈ ਕਿਸੇ ਵੀ ਕੀਮਤ `ਤੇ ਨਹੀਂ ਕੀਤੀ ਜਾ ਸਕਦੀ, ਪਰ ਸਰਕਾਰ ਨੇ ਸ਼ਹੀਦ ਦੇ ਸਤਿਕਾਰ ਲਈ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ।ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਪਰਿਵਾਰ ਨਾਲ ਖੜ੍ਹੀ ਹੈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media