ਅੰਮ੍ਰਿਤਸਰ, 12 ਜਨਵਰੀ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਵਿਰਸਾ ਵਿਹਾਰ ਦੇ ਵਿਹੜੇ ’ਚ ਸਥਾਨਕ ਰੰਗਕਰਮੀਆਂ, ਲੇਖਕਾਂ,
ਸਾਹਿਤ ਪ੍ਰੇਮੀਆਂ, ਕਲਾ ਪ੍ਰੇਮੀਆਂ ਤੇ ਅਦੀਬਾਂ ਨੇ ਲੋਹੜੀ ਤਿਉਹਾਰ ਮਨਾਇਆ, ਵਿਰਸਾ ਵਿਹਾਰ ਸੁਸਾਇਟੀ ਵੱਲੋਂ ਮਨਾਈ ਗਈ ਲੋਹੜੀ ਮੌਕੇ ਲੋਹੜੀ ਦੇ ਗੀਤ ‘ਸੁੰਦਰ ਮੁੰਦਰੀਏ’ ਗਾ ਕੇ ਦੁੱਲਾ ਭੱਟੀ ਦੀ ਯਾਦ ਨੂੰ ਤਾਜ਼ਾ ਕੀਤਾ ਅਤੇ ਸਥਾਨਕ ਅਤੇ ਨੌਜੁਆਨ ਕਲਾਕਾਰਾਂ ਨੇ ਲੋਹੜੀ ਦੇ ਗੀਤ ਗਾ ਕੇ ਪ੍ਰੋਗਰਾਮ ਨੂੰ ਚਾਰ ਚੰਨ ਲਗਾ ਦਿੱਤੇ।ਹਾਜ਼ਰ ਅਦੀਬਾਂ ਨੇ ਬਲਦੀ ਲੋਹੜੀ ਦੇ ਕੋਸੇ-ਕੋਸੇ ਨਿੱਘ ’ਚ ਆਪਸੀ ਭਾਈਚਾਰੇ ਅਤੇ ਆਪਸੀ ਰਿਸ਼ਤਿਆ ਦੇ ਸਦੀਵੀ ਨਿੱਘ ਦੀ ਕਾਮਨਾ ਕੀਤੀ।ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ, ਸਕੱਤਰ ਰਮੇਸ਼ ਯਾਦਵ ਅਤੇ ਵਿਰਸਾ ਵਿਹਾਰ ਸੁਸਾਇਟੀ ਦੇ ਸਮੂਹ ਕਾਰਜਕਾਰਨੀ ਮੈਂਬਰਾਂ ਵੱਲੋਂ ਆਏ ਹੋਏ ਅਦੀਬਾਂ ਲੇਖਕਾਂ, ਕਲਾਕਾਰਾਂ ਅਤੇ ਨਾਟ ਪ੍ਰੇਮੀਆਂ ਨੂੰ ਲੋਹੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆ।
ਇਸ ਮੌਕੇ ਸ਼੍ਰੋਮਣੀ ਅਦਾਕਾਰਾ ਜਤਿੰਦਰ ਕੌਰ, ਗੁਰਦੇਵ ਸਿੰਘ ਮਹਿਲਾਂਵਾਲਾ, ਡਾ. ਰਸ਼ਮੀ ਨੰਦਾ, ਸ੍ਰੀਮਤੀ ਅਰਤਿੰਦਰ ਸੰਧੂ, ਭੁਪਿੰਦਰ ਸਿੰਘ ਸੰਧੂ, ਜਸਵੰਤ ਸਿੰਘ ਜੱਸ, ਵਿਪਨ ਧਵਨ, ਟੀ.ਐਸ ਰਾਜਾ, ਕਮਲ ਗਿੱਲ, ਧਰਵਿੰਦਰ ਸਿੰਘ ਔਲਖ, ਗਾਇਕ ਹਰਿੰਦਰ ਸੋਹਲ, ਗੁਰਤੇਜ ਮਾਨ, ਸਰਬਜੀਤ ਲਾਡਾ, ਸਾਜਨ ਕੋਹਿਨੂਰ, ਵਿਸ਼ੂ ਸ਼ਰਮਾ, ਸਤਨਾਮ ਮੂਧਲ, ਦਲਜੀਤ ਸੋਨਾ ਆਦਿ ਤੇ ਵੱਡੀ ਗਿਣਤੀ ਵਿੱਚ ਕਲਾਕਾਰ ਅਤੇ ਸਰੋਤੇ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media