ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਅਕਾਲ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਨਿਤਨੇਮ ਉਪਰੰਤ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਹਰਿ ਜਸ ਕੀਰਤਨ, ਧਾਰਮਿਕ ਕਵਿਤਾਵਾਂ, ਕਵੀਸ਼ਰੀਆਂ ਅਤੇ ਭਾਸ਼ਨਾਂ ਦੀ ਪੇਸ਼਼ਕਾਰੀ ਕੀਤੀ ਗਈ।ਉਪਰੰਤ ਅਧਿਆਪਕਾ ਹਰਜਿੰਦਰ ਕੌਰ ਨੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ-ਸੰਘਰਸ਼, ਮਹਾਨ ਕਾਰਜ਼ਾਂ ਅਤੇ ਰਚਨਾਵਾਂ ਬਾਰੇ ਜਾਣਕਾਰੀ ਦਿੱਤੀ।
ਅਕਾਲ ਅਕੈਡਮੀ ਮੁੱਖ ਅਧਿਆਪਕਾ ਅਨੁਰਾਧਾ ਬੱਬਰ ਨੇ ਆਪਣੇ ਸੰਬੋਧਨ ਵਿੱਚ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਜੀ ਦੇ ਦਰਸਾਏ ਮਾਰਗ `ਤੇ ਚੱਲਣ ਦੀ ਪ੍ਰੇਰਨਾ ਕੀਤੀ।ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾਂ ਗੁਰੂ ਜੀ ਵਲੋਂ ਦੱਸੀ ਮਰਿਆਦਾ ਅਨੁਸਾਰ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …