Wednesday, July 30, 2025
Breaking News

ਐਨ.ਐਸ.ਐਸ ਯੂਨਿਟ ਮਹਿਲਾਂ ਨੇ ਯੁਵਕ ਦਿਵਸ ਮਨਾਇਆ

ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਨਵਰਾਜ ਕੌਰ ਦੀ ਅਗਵਾਈ ਵਿੱਚ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਹਾੜੇ ਮੌਕੇ ਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ, ਜਿਸ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਵਾਮੀ ਵਿਵੇਕਾਨੰਦ ਜੀ ਵਲੋਂ ਨੌਜਵਾਨਾਂ ਲਈ ਦਿੱਤੇ ਗਏ ਸੰਦੇਸ਼ ਤੋਂ ਉਹਨਾਂ ਨੂੰ ਜਾਣੂ ਕਰਵਾ ਕੇ ਤੰਦਰੁਸਤ ਸਮਾਜ ਦੀ ਸਿਰਜਣਾ ਵਿੱਚ ਭਾਗੀਦਾਰ ਬਣਨ ਲਈ ਪ੍ਰੇਰਿਤ ਕਰਨਾ ਸੀ। ਪ੍ਰੋਗਰਾਮ ਕੋਆਰਡੀਨੇਟਰ ਰਾਜੇਸ਼ ਕੁਮਾਰ ਲੈਕਚਰਾਰ ਹਿਸਟਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਵਾਮੀ ਜੀ ਦੀ ਸੋਚ ਨੌਜਵਾਨ ਪੀੜੀ ਲਈ ਇਕ ਉਹ ਸੋਚ ਹੈ, ਜਿਹੜੀ ਸਾਡੇ ਦੇਸ਼ ਦੇ ਨੌਜਵਾਨਾਂ ਨੂੰ ਮਾਨਸਿਕ ਤੌਰ ਤੇ ਤਕੜਾ ਕਰਦੀ ਹੋਈ ਸਮਾਜ ਸੇਵਾ ਲਈ ਪ੍ਰੇਰਿਤ ਕਰਦੀ ਹੈ।ਉਹਨਾਂ ਕਿਹਾ ਭਾਵੇਂ ਅੱਜ ਉਹਨਾਂ ਨੂੰ ਇਸ ਸੰਸਾਰ ਤੋਂ ਗਿਆਂ ਕਾਫੀ ਸਮਾਂ ਹੋ ਚੁੱਕਾ ਹੈ, ਪਰੰਤੂ ਉਹਨਾਂ ਦੀ ਵਿਚਾਰਧਾਰਾ ਸਾਡੇ ਦੇਸ਼ ਦੇ ਨੌਜਵਾਨਾਂ ਤੇ ਵਿਦਿਆਰਥੀਆਂ ਵਰਗ ਲਈ ਪ੍ਰੇਰਨਾ ਸਰੋਤ ਹੈ।ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਕਿਹਾ ਕਿ ਅੱਜ ਸਮਾਜ ਵਿੱਚ ਰਾਜਨੀਤਕ, ਸਮਾਜਿਕ, ਧਾਰਮਿਕ ਤੇ ਨੈਤਿਕ ਤੌਰ ਤੇ ਆਈ ਗਿਰਾਵਟ ਕਾਰਨ ਪੂਰੇ ਸਮਾਜ ਦੀਆਂ ਨਜ਼ਰਾਂ ਨੌਜਵਾਨ ਵਰਗ ਵੱਲ ਨੂੰ ਹਨ।
ਸਮਾਗਮ ਦੇ ਅੰਤ ‘ਚ ਵਲੰਟੀਅਰਾਂ ਤੇ ਸਟਾਫ ਦਾ ਧੰਨਵਾਦ ਕਰਦਿਆਂ ਪ੍ਰਿੰਸੀਪਲ ਨਵਰਾਜ ਕੌਰ ਨੇ ਕਿਹਾ ਕਿ ਅੱਜ ਦੇਸ਼ ਨੂੰ ਬਹੁਤ ਸਾਰੀਆਂ ਸਮਾਜਿਕ ਬੁਰਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਜਿਹਨਾਂ ਨੂੰ ਦੂਰ ਕਰਨ ਲਈ ਨੌਜਵਾਨ ਵਰਗ ਨੂੰ ਹੀ ਅੱਗੇ ਆਉਣਾ ਪਵੇਗਾ ਤੇ ਮਿਹਨਤ ਅਤੇ ਸੰਘਰਸ਼ ਨਾਲ ਚੰਗੇ ਸਮਾਜ ਦੀ ਸਿਰਜਣਾ ਕਰਨੀ ਪਵੇਗੀ।ਉਹਨਾਂ ਵਿਦਿਆਰਥੀਆਂ ਨੂੰ ਚੰਗੇ ਸੰਸਕਾਰ ਲੈਣ ਦੇ ਨਾਲ ਨਾਲ ਚੰਗੇ ਅੰਕ ਲੈ ਕੇ ਸੰਸਥਾ ਤੇ ਮਾਪਿਆਂ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਮੈਡਮ ਲੈਕਚਰਾਰ ਚਰਨਦੀਪ ਸੋਨੀਆ, ਲਖਵੀਰ ਸਿੰਘ, ਗੁਰਦੀਪ ਸਿੰਘ, ਰਾਕੇਸ਼ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ, ਰਕੇਸ਼ ਕੁਮਾਰ ਕੰਪਿਊਟਰ ਫੈਕਲਟੀ, ਗਗਨਜੋਤ ਕੌਰ, ਸਵਿਤਾ ਵਸ਼ਿਸ਼ਟ, ਸੰਦੀਪ ਸਿੰਘ, ਮਨਜਿੰਦਰ ਕੌਰ, ਨਿਰਮਲ ਸਿੰਘ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …