Tuesday, September 15, 2026

ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੇ ਵਿਦਿਆਰਥੀ ਸਨਮਾਨਿਤ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਵਿੱਦਿਅਕ ਸੰਸਥਾ ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੇ ਖੇਡ ਖੇਤਰ ਵਿੱਚ ਨੈਸ਼ਨਲ ਪੱਧਰ ‘ਤੇ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਦਾ ਇੱਕ ਸਮਾਗਮ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਨਮਾਨ ਕੀਤਾ ਗਿਆ ਤੇ ਸੰਸਥਾ ਵਲੋਂ ਵਿਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸ਼ਾਨਦਾਰ ਪ੍ਰਾਪਤੀਆਂ ਦੀਆਂ ਸ਼ੁਭਕਾਮਨਾਵਾਂ ਭੇਂਟ ਕੀਤੀਆਂ।ਸਕੂਲ ਪ੍ਰਿੰਸੀਪਲ ਰਾਕੇਸ਼ ਕੁਮਾਰ ਗੋਇਲ ਤੇ ਕਮਲ ਗੋਇਲ ਨੇ ਦੱਸਿਆ ਕਿ ਇਸ ਸਕੂਲ ਦੀ ਵਿਦਿਆਰਥਣ ਇਸ਼ਿਤਾ ਨੇ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿਖੇ ਹੋਇਆ ਸਕੂਲ ਨੈਸ਼ਨਲ ਖੇਡਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦੇ ਹੋਏ ਟੀਮ ਪੱਧਰ ‘ਤੇ ਸੋਨ ਤਮਗਾ ਹਾਸਲ ਕੀਤਾ ਸੀ।ਉਨ੍ਹਾਂ ਦੱਸਿਆ ਕਿ ਪੰਜਾਬ ਗਰਲਜ਼ ਸਕੂਲ ਦੀ ਅੰਡਰ-19 ਟੀਮ ਨੇ ਵਿਜੇਵਾੜਾ ਵਿਖੇ 67ਵੀਆਂ ਸਕੂਲ ਖੇਡਾਂ ਦੇ ਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਵਿੱਚ ਗੋਲਡ ਮੈਡਲ ਹਾਸਲ ਕੀਤਾ ਸੀ।ਇਸ ਤੋਂ ਇਲਾਵਾ ਬੈਲਟ ਰੈਸਲਿੰਗ ਅੰਡਰ-19 ਦੇ ਨੈਸ਼ਨਲ ਮੁਕਾਬਲੇ ‘ਚ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੀ ਸਕੂਲ ਦੀ ਵਿਦਿਆਰਥਣ ਰਮਨਦੀਪ ਕੌਰ ਤੇ ਅੰਡਰ-11 ਵਿੱਚ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀ ਮਾਧਵ ਬਾਵਾ ਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਨਮਾਨ ਕੀਤਾ ਗਿਆ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …