ਭੀਖੀ, 15 ਜਨਵਰੀ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਵਿਖੇ ਲੋਹੜੀ ਅਤੇ ਮਕਰ ਸੰਕ੍ਰਾਂਤੀ ਦਾ ਤਿਉਹਾਰ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਮੁੱਖ ਮਹਿਮਾਨ ਵਜੋਂ ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਅਤੇ ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਸ਼ਿਰਕਤ ਕੀਤੀ।ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਤਿਉਹਾਰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਲੜਕਿਆਂ ਦੇ ਮੁਕਾਬਲੇ ਲੜਕੀਆਂ ਦੇ ਜਨਮ ਦੀ ਲੋਹੜੀ ਮਨਾਉਣਾ ਸ਼ੁਭ ਸ਼ਗਨ ਹੈ।ਉਨ੍ਹਾਂ ਕਿਹਾ ਕਿ ਅੱਜ ਕੱਲ ਲੜਕੀਆਂ ਲੜਕਿਆਂ ਨਾਲੋਂ ਹਰ ਖੇਤਰ ‘ਚ ਅੱਗੇ ਹਨ।ਉਨ੍ਹਾਂ ਕਿਹਾ ਕਿ ਧੀਆਂ ਦੀ ਹਰ ਖੇਤਰ ਵਿੱਚ ਮੋਹਰੀ ਭੂਮਿਕਾ ਰਹੀ ਹੈ ਅਤੇ ਸਾਨੂੰ ਲੜਕੀਆਂ ਨੂੰ ਉੱਚ ਸਿੱਖਿਆ ਦਿਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਧੀਆਂ ਦੀ ਲੋਹੜੀ ਮਨਾਉਣ ਦਾ ਮੁੱਖ ਮੰਤਵ ਸਮਾਜ ਵਿੱਚ ਧੀਆਂ ਪ੍ਰਤੀ ਸਮਾਜ ਦੀ ਸੋਚ ‘ਚ ਤਬਦੀਲੀ ਲਿਆਉਣਾ ਹੈ।ਉਨ੍ਹਾਂ ਕਿਹਾ ਕਿ ਧੀਆਂ ਅਤੇ ਪੁੱਤਰਾਂ ਨੂੰ ਯੋਗਤਾ ਅਨੁਸਾਰ ਬਰਾਬਰ ਮੌਕੇ ਦੇਣੇ ਚਾਹੀਦੇ ਹਨ।ਕਾਲਜ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ।
ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਪ੍ਰੋ. ਕੁਲਦੀਪ ਸਿੰਘ ਪੰਧੇਰ, ਪ੍ਰੋ. ਸ਼ੰਟੀ ਕੁਮਾਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਬਿਕਰਮਜੀਤ ਕੌਰ, ਪ੍ਰੋ. ਨੈਨਾ ਗੋਇਲ ਅਤੇ ਸਮੂਹ ਸਟਾਫ਼ ਹਾਜ਼ਰ ਸੀ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …