ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 16 ਜਨਵਰੀ 2024 ਨੂੰ ਆਯੋਜਿਤ ਨਗਰ ਕੀਰਤਨ ਦੇ ਸੁਚਾਰੂ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਹਿੱਤ ਮੀਟਿੰਗ ਕੀਤੀ ਗਈ।ਜਿਸ ਤਹਿਤ ਨਗਰ-ਕੀਰਤਨ ਦੇ ਰੂਟ, ਟਰੈਫਿਕ ਵਿਵਸਥਾ, ਅਨੁਸਾਸਨ, ਸਫਾਈ, ਲੰਗਰ, ਮੈਡੀਕਲ ਏਡ ਆਦਿ ਦੇ ਪ੍ਰਬੰਧਾਂ ਤੇ ਚਰਚਾ ਕੀਤੀ ਗਈ।ਦੀਵਾਨ ਦੇ ਆਨਰੇਰੀ ਜੁਆਇੰਟ ਸਕੱਤਰ ਅਤੇ ਸਕੂਲ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ ਨੇ ਦੱਸਿਆ ਕਿ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੇ ਨਿਰਦੇਸ਼ਾਂ ਅਨੁਸਾਰ ਕੱਲ ਸਵੇਰੇ 9:00 ਵਜੇ ਨਗਰ-ਕੀਰਤਨ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ ਰੋਡ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਪੂਰੀ ਖਾਲਸਾਈ ਸ਼ਾਨ ਨਾਲ ਸ੍ਰੀ ਦਰਬਾਰ ਸਾਹਿਬ ਲਈ ਰਵਾਨਾ ਕੀਤਾ ਜਾਵੇਗਾ।
ਇਸ ਮੋਕੇ ਤਰਲੋਚਨ ਸਿੰਘ, ਹਰਮਨਜੀਤ ਸਿੰਘ, ਅਮਰਦੀਪ ਸਿੰਘ, ਇੰਦਰਜੀਤ ਸਿੰਘ ਅੜੀ, ਡਾਇਰੈਕਟਰ ਡਾ. ਏ.ਪੀ.ਐਸ ਚਾਵਲਾ, ਪ੍ਰਿੰਸੀਪਲ ਮਨਦੀਪ ਸਿੰਘ ਆਦਿ ਮੈਂਬਰ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …