Sunday, August 2, 2026

ਸਵਦੇਸ਼ ਦਰਸ਼ਨ 2.0 ਤਹਿਤ ਲੋਗੋ ਅਤੇ ਟੈਗਲਾਈਨ ਮੁਕਾਬਲਿਆਂ ਦੀ ਆਖਰੀ ਮਿਤੀ ਹੁਣ 31 ਜਨਵਰੀ

ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਕੇਂਦਰ ਦੇ ਸੈਰ ਸਪਾਟਾ ਵਿਭਾਗ ਵਲੋਂ ਪੰਜਾਬ ਨੂੰ ਧਾਰਮਿਕ, ਇਤਿਹਾਸਕ ਅਤੇ ਵਿਰਾਸਤੀ ਸਥਾਨਾਂ ਬਾਰੇ ਜਾਣਕਾਰੀ ਦੇਣ ਲਈ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਸਵੇਦਸ਼ ਦਰਸ਼ਨ 2.0 ਤਹਿਤ ਲੋਗੋ ਅਤੇ ਅੰਮ੍ਰਿਤਸਰ ਨੂੰ ਦਰਸਾਉਂਦੇ ਵਿਲੱਖਣ ਟੈਗਲਾਈਨ ਮੁਕਾਬਲੇ ਕਰਵਾਏ ਜਾ ਰਹੇ ਸਨ, ਜਿਨਾਂ ਵਿੱਚ ਭਾਗ ਲੈਣ ਦੀ ਆਖਿਰੀ ਮਿਤੀ 31 ਦਸੰਬਰ 2023 ਤੋਂ ਵਧਾ ਕੇ ਹੁਣ 31 ਜਨਵਰੀ 2024 ਕਰ ਦਿੱਤੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸੂਬੇ ਦੇ ਸਾਰੇ ਬਿਨੈਕਾਰ ਆਪਣੇ ਲੋਗੋ ਅਤੇ ਟੈਗਲਾਈਨ ਦੀਆਂ ਕ੍ਰਿਤੀਆਂ ਈ ਮੇਲ sadda.asr@gmail.com ’ਤੇ ਭੇਜ ਸਕਦੇ ਹਨ।ਉਨ੍ਹਾਂ ਨੇ ਜਿਲੇ੍ਹ ਦੇ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਉਹ ਆਪਣੇ ਬੱਚਿਆਂ ਨੂੰ ਉਤਸ਼ਾਹਿਤ ਕਰਨ, ਜਦਕਿ ਸਕੂਲੀ ਅਧਿਆਪਕ ਅਤੇ ਸਟਾਫ ਦੇ ਮੈਂਬਰ ਵੀ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈ ਸਕਦੇ ਹਨ।ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਕੂਲੀ ਬੱਚੇ ਆਪੋ ਆਪਣੇ ਇੰਦਰਾਜ਼ ਸਕੂਲਾਂ ਦੇ ਪ੍ਰਿੰਸੀਪਲ ਨੂੰ ਦੇਣਗੇ, ਜੋ ਚੁਣੇ ਗਏ ਵਧੀਆ ਇੰਦਰਾਜ਼ਾਂ ਨੂੰ ਉਕਤ ਈ ਮੇਲ ’ਤੇ ਭੇਜਣਾ ਯਕੀਨੀ ਬਣਾਉਣਗੇ।
ਏ.ਡੀ.ਸੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲੇ ਨੰਬਰ ‘ਤੇ ਆਉਣ ਵਾਲੇ ਹਰੇਕ ਨੂੰ ਟੈਗਲਾਈਨ ਅਤੇ ਲੋਗੋ ਵਿੱਚ 10 ਹਜ਼ਾਰ ਪਹਿਲੇ, 6 ਹਜ਼ਾਰ ਦੂਜੇ ਅਤੇ 4 ਹਜ਼ਾਰ ਰੁਪਏ ਤੀਜ਼ੇ ਇਨਾਮ ਵਜੋਂ ਦਿੱਤੇ ਜਾਣਗੇ।ਵਧੇਰੇ ਜਾਣਕਾਰੀ ਈਮੇਲ ‘ਤੇ ਹਾਸਲ ਕੀਤੀ ਜਾ ਸਕਦੀ ਹੈ।

 

 

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …