ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ
ਅਵਤਾਰ ਪੁਰਬ ਦੇ ਸੰਬੰਧ ਵਿੱਚ ਸਿੱਖੀ ਰਵਾਇਤਾਂ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਤੇ ਵਿਧਾਇਕ ਡਾ: ਇਦਰਬੀਰ ਸਿੰਘ ਨਿੱਜ਼ਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਦੀਵਾਨ ਦੇ ਸੀ੍ਰ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਤੋਂ ਕੀਤਾ ਗਿਆ ਅਤੇ ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਵਲੋਂ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਨੂੰ ‘ਜੀ ਆਇਆਂ’ ਆਖਦਿਆਂ ਗੁਰਪੁਰਬ ਦੀ ਵਧਾਈ ਦਿੱਤੀ ਗਈ।
ਉਹਨਾਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਨਾ ਸਿਰਫ ਜੁਲਮ ਦੇ ਟਾਕਰੇ ਅਤੇ ਧਰਮ ਦੀ ਰੱਖਿਆ ਲਈ ਸਰਬੰਸ ਵਾਰ ਦਿੱਤਾ, ਸਗੋਂ ਖਾਲਸਾ ਪੰਥ ਦੀ ਸਾਜ਼ਨਾ ਕਰਕੇ ਸਿੱਖ ਕੌਮ ਨੂੰ ਅਮਰ ਕਰ ਦਿੱਤਾ ਹੈ।ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਕਿ ਦੀਵਾਨ ਦਾ ਮੁੱਖ ਮੰਤਵ ਸਿੱਖੀ ਅਤੇ ਸਿੱਖਿਆ ਦਾ ਪ੍ਰਚਾਰ-ਪ੍ਰਸਾਰ ਕਰਨਾ ਹੈ।
ਉਪਰੰਤ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਵਲੋਂ ਗੁਰੂ ਚਰਨਾਂ ਵਿੱਚ ਅਰਦਾਸ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ‘ਚ ਜੈਕਾਰਿਆਂ ਦੀ ਗੂੰਜ਼ ਵਿੱਚ ਨਗਰ ਕੀਰਤਨ ਰਵਾਨਾ ਕੀਤਾ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ‘ਚ ਨਿਸ਼ਾਨ ਸਾਹਿਬ ਅਤੇ ਪੰਜ ਪਿਆਰੇ ਖਾਲਸਾਈ ਸ਼ਾਨੋ ਸ਼ੌਕਤ ਦਾ ਪ੍ਰਦਰਸ਼ਨ ਕਰ ਰਹੇ ਸਨ।ਨਗਰ ਕੀਰਤਨ ਵਿੱਚ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਸੀ.ਕੇ.ਡੀ ਨਰਸਿੰਗ ਕਾਲਜ, ਸੈਂਟਰਲ ਖ਼ਾਲਸਾ ਯਤੀਮਖਾਨਾ ਅੰਮ੍ਰਿਤਸਰ ਸ਼ਹਿਰ ਦੇ ਵਿਦਿਅਕ ਅਦਾਰਿਆਂ ਦੇ ਵਿਦਿਆਰਥੀ, ਟੀਚਿੰਗ, ਨਾਨ-ਟੀਚਿੰਗ ਸਟਾਫ, ਪ੍ਰਿੰਸੀਪਲ ਸਾਹਿਬਾਨ ਅਤੇ ਦੀਵਾਨ ਦੇ ਮੈਂਬਰ ਸ਼ਾਮਲ ਸਨ।ਸਕੂਲਾਂ ਦੀਆਂ ਬੈਂਡ ਅਤੇ ਗਤਕਾ ਟੀਮਾਂ ਨੇ ਆਪਣੇ-ਆਪਣੇ ਕਰਤਵ ਦਿਖਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਸ੍ਰੀ ਹਰਿਮੰਦਰ ਸਾਹਿਬ ਪਹੁੰਚਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ।
ਨਗਰ ਕੀਰਤਨ ਵਿੱਚ ਦੀਵਾਨ ਦੇ ਮੀਤ ਪ੍ਰਧਾਨ ਜਗਜੀਤ ਸਿੰਘ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਆਨਰੇਰੀ ਜਾਇੰਟ ਸਕੱਤਰ ਅਤੇ ਮੈਂਬਰ ਇੰਚਾਰਜ਼ ਮੁੱਖ ਦਫਤਰ ਸੁਖਜਿੰਦਰ ਸਿੰਘ ਪ੍ਰਿੰਸ, ਐਡੀਸ਼ਨਲ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਮਨਮੋਹਨ ਸਿੰਘ, ਹਰਮਨਜੀਤ ਸਿੰਘ, ਤਰਲੋਚਨ ਸਿੰਘ, ਰਜਿੰਦਰ ਸਿੰਘ ਮਰਵਾਹਾ, ਏ.ਪੀ.ਐਸ. ਮਾਨ, ਰਬਿੰਦਰਬੀਰ ਸਿੰਘ ਭੱਲਾ, ਮੋਹਨਜੀਤ ਸਿੰਘ ਭੱਲਾ, ਗੁਰਭੇਜ ਸਿੰਘ, ਨਵਤੇਜ ਸਿੰਘ ਨਾਰੰਗ, ਡਾ: ਆਤਮਜੀਤ ਸਿੰਘ ਬਸਰਾ, ਪ੍ਰਦੀਪ ਸਿੰਘ ਵਾਲੀਆ, ਗੁਰਬਖਸ਼ ਸਿੰਘ ਬੇਦੀ, ਪ੍ਰੋ. ਸੂਬਾ ਸਿੰਘ, ਅਮਰਦੀਪ ਸਿੰਘ ਮਰਵਾਹਾ, ਹਰਜੋਤ ਸਿੰਘ ਸਾਹਣੀ, ਇਦੰਰਜੀਤ ਸਿੰਘ ਅੜੀ, ਸਰਬਜੀਤ ਸਿੰਘ (ਤਰਨਤਾਰਨ), ਕੁਲਜੀਤ ਸਿੰਘ ਸਾਹਣੀ, ਗੁਰਮਹਿੰਦਰ ਸਿੰਘ, ਅਵਤਾਰ ਸਿੰਘ ਘੁੱਲਾ, ਤਜਿੰਦਰ ਸਿੰਘ ਖ਼ਾਲਸਾ, ਜਤਿੰਦਰਬੀਰ ਸਿੰਘ, ਜਸਬੀਰ ਸਿੰਘ, ਡਾਇਰੈਕਟਰ ਓਪਰੇਸ਼ਨਜ਼ ਡਾ: ਅੰਮ੍ਰਿਤਪਾਲ ਸਿੰਘ ਚਾਵਲਾ, ਜੀ.ਟੀ ਰੋਡ ਸਕੂਲ ਦੇ ਪਿ੍ਰੰਸੀਪਲ ਮਨਦੀਪ ਸਿੰਘ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜਰ ਸਨ ।
Check Also
ਸਫਾਈ ਮੁਹਿੰਮ ਨੂੰ ਮਿਲਿਆ ਵੱਡਾ ਸਹਿਯੋਗ; ਐਨ.ਜੀ.ਓਜ਼ ਨੇ ਨਗਰ ਨਿਗਮ ਨਾਲ ਮਿਲਾਇਆ ਹੱਥ
ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਆਯੋਜਿਤ ਤਿੰਨ ਦਿਨਾਂ ਦੀ ਸਫਾਈ …
Punjab Post Daily Online Newspaper & Print Media