ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਸਿਵਲ ਸਰਜਨ ਡਾ. ਵਿਜੇ ਕੁਮਾਰ ਦੀ ਅਗਵਾਈ ਹੇਠ ਹਫਤਾਵਾਰੀ ਅਇਰਨ ਅਤੇ
ਫੋਲਿਕ ਐਸਿਡ ਸਪਲੀਮੈਂਟੇਸ਼ਨ ਪੌ੍ਰਗਰਾਮ ਤਹਿਤ ਜਿਲ੍ਹਾ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਟੀਚਰਾਂ ਨੇ ਹਿੱਸਾ ਲਿਆ।ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪੂਰੇ ਜਿਲੇ੍ਹ ਵਿੱਚ ਸਕੂਲ ਹੈਲਥ ਪ੍ਰੋਗਰਾਮ ਤਹਿਤ ਸਕੂਲਾਂ ਵਿੱਚ ਜਾ ਕੇ ਖੂਨ ਦੀ ਕਮੀ ਵਾਲੇ ਬੱਚਿਆਂ ਦੀ ਭਾਲ ਕੀਤੀ ਜਾਵੇਗੀ ਅਤੇ ਉਹਨਾਂ ਬੱਚਿਆਂ ਨੂੰ ਉਮਰ ਦੇ ਹਿਸਾਬ ਨਾਲ ਆਇਰਨ ਫੋਲਿਕ ਐਸਿਡ ਦੀਆਂ ਗੋਲੀਆਂ ਦਿੱਤੀਆਂ ਜਾਣਗੀਆਂ।ਜਿਲ੍ਹਾ ਟੀਕਾਕਰਨ ਅਫਸਰ ਡਾ. ਭਾਰਤੀ ਧਵਨ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਸੰਤੁਲਿਤ ਆਹਾਰ, ਹੈਂਡ ਵਾਸ਼ਿੰਗ ਅਤੇ ਸਿਹਤਮੰਦ ਆਦਤਾਂ ਸੰਬਧੀ ਵੀ ਜਾਗਰੂਕ ਕੀਤਾ ਜਾਵੇਗਾ।ਸਕੂਲ ਹੈਲਥ ਨੋਡਲ ਅਫਸਰ ਡਾ. ਸੁਨੀਤ ਗੁਰਮ ਗੁਪਤਾ ਅਤੇ ਡਾ. ਰਾਘਵ ਗੁਪਤਾ ਵਲੋਂ ਵਿਸਥਾਰ ਪੂਰਵਕ ਟ੍ਰੇਨਿੰਗ ਦਿੱਤੀ ਗਈ।
ਇਸ ਮੌਕੇ ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ, ਸਕੂਲ ਹੈਲਥ ਕਵਾਡੀਨੇਟਰ ਲਵਪ੍ਰੀਤ ਸਿੰਘ, ਸਮੂਹ ਨੋਡਲ ਅਫਸਰ ਅਤੇ ਸਟਾਫ ਮੈਂਬਰ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media