ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿਖੇ ਡੇਅਰੀ ਵਿਕਾਸ ਵਿਭਾਗ ਪੰਜਾਬ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਦੀਆਂ ਸਕੀਮਾਂ
ਸਬੰਧੀ ਪਿੰਡ ਮਿਆਦੀਕਲਾਂ ਬਲਾਕ ਅਜਾਨਾਲਾ ਵਿਖੇ 18 ਜਨਵਰੀ 2024 ਨੂੰ ਸਵੇਰੇ 10:00 ਵਜੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਜਾਵੇਗਾ।ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ ਨੇ ਡੇਅਰੀ ਫਾਰਮਰਾਂ ਨੂੰ ਅਪੀਲ ਕੀਤੀ ਕਿ ਉਹ ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਵਿੱਚ ਪਹੁੰਚ ਕੇ ਸਰਕਾਰ ਦੀਆਂ ਸਕੀਮਾ ਦਾ ਲਾਭ ਉਠਾਉਣ ਸੈਮੀਨਾਰ ਵਿੱਚ ਡੇਅਰੀ ਫਾਰਮਰਾਂ ਨੂੰ ਉਹਨਾਂ ਦੇ ਪਸ਼ੂਆਂ ਨੂੰ ਮਿਨਰਲ ਮਿਕਸਚਰ (ਧਾਤਾਂ ਦਾ ਚੂਰਾ) ਅਤੇ ਕਿੱਟਾਂ ਦੇ ਨਾਲ ਲਿਟਰੇਚਰ ਮੁਫਤ ਵੰਡਿਆ ਜਾਵੇਗਾ।ਇਸ ਸਬੰਧੀ ਜਾਣਕਾਰੀ ਲਈ dd.dairy.asr@punjab.gov.in ਫੋਨ ਨੰ: 0183-2263083 ਸੰਪਰਕ ਕਰ ਸਕਦੇ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media