Saturday, August 29, 2026

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਲੋਹੜੀ ਮਨਾਈ ਗਈ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਲੋਹੜੀ ਦਾ ਤਿਉਹਾਰ ਹੀ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰਿੰਸੀਪਲ ਗੁਰਦੇਵ ਸਿੰਘ ਨੇ ਕਿਹਾ ਕਿ ਕਾਲਜ ਵਿਖੇ ਧਾਰਮਿਕ, ਸੱਭਿਆਚਾਰ ਪ੍ਰੰਪਰਾਵਾਂ ਦਾ ਹਮੇਸ਼ਾਂ ਸਨਮਾਨ ਕੀਤਾ ਜਾਂਦਾ ਰਿਹਾ ਹੈ।ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਅਸਲ ਮਕਸਦ ਆਪਣੀ ਖੁਸ਼ੀ ਨੂੰ ਸਾਂਝੇ ਤੌਰ ’ਤੇ ਮਨਾ ਕੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ।ਸਮੂਹ ਖ਼ਾਲਸਾ ਪਰਿਵਾਰ ਵਲੋਂ ਕਾਮਨਾ ਕੀਤੀ ਗਈ ਕਿ ਆਉਣ ਵਾਲਾ ਸਮਾਂ ਸਭਨਾਂ ਲਈ ਖੁਸ਼ੀਆਂ ਤੇ ਖੇੜੇ ਲੈ ਕੇ ਆਵੇ।ਇਸ ਮੌਕੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਮੈਂਬਰ ਹਾਜ਼ਰ ਸਨ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …