Saturday, August 29, 2026

ਪ੍ਰਕਾਸ਼ ਪੁਰਬ ਮੌਕੇ ਬੈਂਕਾਂ ‘ਚ ਵੀ ਛੁੱਟੀ ਐਲਾਨੇ ਪੰਜਾਬ ਸਰਕਾਰ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 17 ਜਨਵਰੀ 2024 ਨੂੰ ਬੈਂਕਾਂ ‘ਚ ਵੀ ਸਰਕਾਰੀ ਛੁੱਟੀ ਐਲਾਨਣ ਲਈ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ।ਇਸ ਸਬੰਧ ਵਿੱਚ ਵੱਖ-ਵੱਖ ਬੈਂਕ ਐਸੋਸੀਏਸ਼ਨਾਂ ਅਤੇ ਯੂਨੀਅਨਾਂ ਵਲੋਂ ਸ਼੍ਰੋਮਣੀ ਕਮੇਟੀ ਪਾਸ ਮਾਮਲਾ ਉਠਾਉਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਹਿਮ ਮਾਮਲੇ ਵੱਲ ਗੌਰ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਜੀ ਦਾ ਪ੍ਰਕਾਸ਼ ਗੁਰਪੁਰਬ ਸੰਗਤਾਂ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਤੇ ਤੇ ਹਰ ਮੁਲਾਜ਼ਮ ਵਰਗ ਲਈ ਛੁੱਟੀ ਇਕਸਾਰ ਹੋਣੀ ਚਾਹੀਦੀ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਪੱਤਰ ਲਿਖ ਕੇ ਕਿਹਾ ਕਿ ਵੱਖ-ਵੱਖ ਯੂਨੀਅਨਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਇਸ ਵਾਰ ਬੈਂਕਾਂ ‘ਚ ਸਰਕਾਰ ਵੱਲੋਂ ਪ੍ਰਕਾਸ਼ ਗੁਰਪੁਰਬ ਦੀ ਛੁੱਟੀ ਨਹੀਂ ਐਲਾਨੀ ਗਈ, ਜਦਕਿ ਇਸ ਤੋਂ ਪਹਿਲਾਂ ਹਰ ਸਾਲ ਬੈਂਕਾਂ ‘ਚ ਵੀ ਛੁੱਟੀ ਲਾਗੂ ਹੁੰਦੀ ਸੀ।ਉਨ੍ਹਾਂ ਮੁੱਖ ਸਕੱਤਰ ਨੂੰ ਕਿਹਾ ਕਿ ਇਸ ਨੂੰ ਜ਼ਰੂਰੀ ਅਤੇ ਪਹਿਲ ਦੇ ਆਧਾਰ ’ਤੇ ਲਿਆ ਜਾਵੇ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …