Monday, July 8, 2024

ਐਕਸ/ਟਵਿੱਟਰ ਨੇ ਸ਼੍ਰੋਮਣੀ ਕਮੇਟੀ ਦੇ ਨਾਂ ’ਤੇ ਚੱਲ ਰਿਹਾ ਫ਼ਰਜ਼ੀ ਖਾਤਾ ਕੀਤਾ ਬੰਦ

ਕਾਨੂੰਨੀ ਨੋਟਿਸ ਭੇਜਣ ਮਗਰੋਂ ਕੀਤੀ ਕਾਰਵਾਈ

ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ/ਟਵਿੱਟਰ ਨੂੰ ਭੇਜੇ ਕਾਨੂੰਨੀ ਨੋਟਿਸ ਮਗਰੋਂ ਕੰਪਨੀ ਵੱਲੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਨਾਂ ’ਤੇ ਬਣਾਏ ਗਏ ਇਕ ਫ਼ਰਜ਼ੀ/ਪੈਰੋਡੀ ਖਾਤੇ ੍ਸ਼ਘਫਛਅਮਰਟਿਸੳਰ_ ਨੂੰ ਬੰਦ ਕਰ ਦਿੱਤਾ ਹੈ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਅਤੇ ਬੁਲਾਰੇ ਹਰਜਭਨ ਸਿੰਘ ਵਕਤਾ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਂ ’ਤੇ ਇਸ ਪੈਰੋਡੀ ਖਾਤੇ ਰਾਹੀਂ ਐਕਸ/ਟਵਿੱਟਰ ’ਤੇ ਸਿੱਖ ਸੰਸਥਾ ਅਤੇ ਸਿੱਖ ਕੌਮ ਵਿਰੁੱਧ ਨਫ਼ਰਤੀ ਪ੍ਰਚਾਰ ਕੀਤਾ ਜਾ ਰਿਹਾ ਸੀ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਲਿਆ ਸੀ।ਉਨ੍ਹਾਂ ਦੱਸਿਆ ਕਿ ਮੁੱਢਲੇ ਤੌਰ ’ਤੇ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਰਾਹੀਂ ਭੇਜੇ ਗਏ ਕਾਨੂੰਨੀ ਨੋਟਿਸ ਮਗਰੋਂ ਬੀਤੇ ਕੱਲ੍ਹ ਐਕਸ ਵੱਲੋਂ ਇਹ ਫ਼ਰਜ਼ੀ ਖਾਤਾ ਬੰਦ ਕਰਨ ਦੀ ਜਾਣਕਾਰੀ ਬਾਰੇ ਇਕ ਈਮੇਲ ਪ੍ਰਾਪਤ ਹੋਈ ਹੈ।
ਵਕਤਾ ਨੇ ਕਿਹਾ ਕਿ ਐਕਸ/ਟਵਿੱਟਰ ਵੱਲੋਂ ਇਸ ਨੂੰ ਚਲਾਉਣ ਵਾਲੇ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਉਣ ਬਾਰੇ ਵੀ ਕਾਰਵਾਈ ਜਾਰੀ ਰੱਖੀ ਜਾਵੇਗੀ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਕਾਨੂੰਨੀ ਸਲਾਹਕਾਰ ਐਡਵੋਕੇਟ ਸਿਆਲੀ ਅਗਲੀ ਕਾਰਵਾਈ ਕਰਨਗੇ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …