ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ਲੋਹੜੀ ਦਾ ਤਿਉਹਾਰ ਡਾਇਰੈਕਟਰ ਡਾ. ਆਰ.ਕੇ ਧਵਨ ਦੇ
ਸਹਿਯੋਗ ਨਾਲ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਬੜ੍ਹੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਡਾ. ਧਵਨ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਲੋਹੜੀ ਦੀਆਂ ਵਧਾਈ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਮਿਲਵਰਤਨ ਅਤੇ ਖੁਸ਼ੀਆਂ ਦਾ ਤਿਉਹਾਰ ਹੈ ਅਤੇ ਇਸ ਦੇ ਨਾਲ ਹੀ ਦੁੱਲੇ ਭੱਟੀ ਦੀ ਕਥਾ ਨਾਲ ਸਬੰਧ ਰੱਖਦਾ ਹੈ।
ਉਨ੍ਹਾਂ ਕਿਹਾ ਕਿ ਇਹ ਵੀ ਲੋਕਧਾਰਾ ਮੰਨੀ ਜਾਂਦੀ ਹੈ ਕਿ ਕੱਤਕ ’ਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੋਣ ਕਾਰਨ ਕਿਰਨਾਂ ਪ੍ਰਿਥਵੀ ਤੱਕ ਆਉਂਦਿਆਂ ਗਰਮ ਨਹੀਂ ਰਹਿੰਦੀਆਂ, ਪੁਰਾਤਨ ਕਾਲ ’ਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘੱਟ ਜਾਣ ਨਾਲ ਜੋੜਦੇ ਸਨ।ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲੀ ਜਾਂਦੀ ਸੀ।ਵਿਦਿਆਰਥਣਾਂ ਨੇ ਲੋਹੜੀ ਨਾਲ ਸਬੰਧਿਤ ਲੋਕ ਗੀਤ ਗਾ ਅਤੇ ਨੱਚ ਟੱਪ ਕੇ ਆਪਣੀ ਪ੍ਰਤਿੱਭਾ ਦਾ ਪ੍ਰਦਰਸ਼ਨ ਕੀਤਾ।ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਮੁੰਗਫਲੀ, ਰਿਓੜੀਆਂ, ਚਿੜਵੜੇ ਤੇ ਗਚਕ ਆਦਿ ਦਾ ਸਵਾਦ ਮਾਣਿਆ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media