Sunday, December 22, 2024

ਖ਼ਾਲਸਾ ਕਾਲਜ ਵੁਮੈਨ ਵਿਖੇ ਐਨ.ਐਸ.ਐਸ ਵਿਭਾਗ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ ਵਲੰਟੀਅਰਾਂ ਨੂੰ ਵਿਭਾਗ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ।ਇਸ 7 ਰੋਜ਼ਾ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਪਿੰਡ ਕੋਟ ਖਾਲਸਾ ਵਿਖੇ ਲਿਜਾਇਆ ਗਿਆ।ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਵਲੰਟੀਅਰਾਂ ਵਲੋਂ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ, ਜਿਨ੍ਹਾਂ ’ਚ ਪਿੰਡ ਦੀ ਸਫ਼ਾਈ ਅਤੇ ਪਿੰਡ ਵਾਸੀਆਂ ਨਾਲ ਸਿਹਤਮੰਦ ਸਰੀਰ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਲੋਂ ਪਿੰਡ ਦੀਆਂ ਔਰਤਾਂ ਨੂੰ ਜੀਵਨ ’ਚ ਸਿਹਤ ਅਤੇ ਸਵੱਛਤਾ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।ਵਲੰਟੀਅਰਾਂ ਨੇ ਉਕਤ ਪ੍ਰੋਗਰਾਮ ਅਫ਼ਸਰਾਂ ਅਤੇ ਹੋਰ ਸਟਾਫ਼ ਮੈਂਬਰਾਂ ਨਾਲ ਪਿੰਡ ’ਚ ਸਥਿਤ ਗੁਰਦੁਆਰਾ ਸ੍ਰੀ ਬੋਹੜੀ ਸਾਹਿਬ ਦੇ ਦਰਸ਼ਨ ਵੀ ਕੀਤੇ।ਉਨ੍ਹਾਂ ਕਿਹਾ ਕਿ ਸੱਤ ਰੋਜ਼ਾ ਕੈਂਪ ਨੂੰ ਸਫ਼ਲ ਬਣਾਉਣ ਲਈ ਵਲੰਟੀਅਰਾਂ ਨੇ ਸਾਕਾਰਾਤਮਕ ਭਾਵਨਾ ਨਾਲ ਭਾਗ ਲੈਂਦਿਆਂ ਆਪਣੀ ਉਤਸੁਕਤਾ ਨੂੰ ਉਜਾਗਰ ਕੀਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …