ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ
ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਇਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਜ਼ਬਰ ਜ਼ੁਲਮ ਵਿਰੁੱਧ ਅਵਾਜ਼ ਉਠਾਈ ਅਤੇ ਮਨੁੱਖਤਾਂ ਨੂੰ ਸਵੈਮਾਨ ਨਾਲ ਜੀਵਨ ਜੀਣ ਲਈ ਉਤਸ਼ਾਹਿਤ ਕੀਤਾ।ਗੁਰੂ ਸਾਹਿਬ ਵੱਲੋਂ ਮਾਨਵਤਾ ਲਈ ਆਪਣਾ ਪਰਿਵਾਰ ਵਾਰਨਾ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਇੱਕ ਵਿਲੱਖਣ ਮਿਸਾਲ ਹੈ।
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਅਵਾਜ਼ ਬੁਲੰਦ ਕਰਨ ਦਾ ਪ੍ਰਣ ਕਰਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ‘ਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media