Monday, July 8, 2024

ਸਾਬਕਾ ਸਿਹਤ ਮੰਤਰੀ ਡਾ: ਬਲਦੇਵ ਰਾਜ ਚਾਵਲਾ ਪੰਚਤਤਵ ‘ਚ ਵਲੀਨ

ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਜਨ ਸੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸਿਹਤ ਮੰਤਰੀ ਪੰਜਾਬ ਡਾ: ਬਲਦੇਵ ਰਾਜ ਚਾਵਲਾ ਦਾ ਅੱਜ 17 ਜਨਵਰੀ 2024 ਨੂੰ ਸਵੇਰੇ ਦੇਹਾਂਤ ਹੋ ਗਿਆ।ਜਿੰਨਾਂ ਦਾ ਅੰਤਿਮ ਸਸਕਾਰ ਅੱਜ ਇਥੇ ਕਰ ਦਿੱਤਾ ਗਿਆ।ਉਨ੍ਹਾਂ ਦੇ ਵੱਡੇ ਪੁੱਤਰ ਅਤੇ ਪ੍ਰਸਿੱਧ ਨਿਊਰੋ ਸਰਜਨ ਡਾ: ਜੈਅੰਤ ਚਾਵਲਾ ਨੇ ਚਿਤਾ ਨੂੰ ਅਗਨੀ ਦਿਖਾਈ।
ਭਾਜਪਾ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਡਾ: ਬਲਦੇਵ ਰਾਜ ਚਾਵਲਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ਨਾਲ ਗੁਰੂ ਨਗਰੀ ਵਾਸੀਆਂ ਦੇ ਨਾਲ-ਨਾਲ ਭਾਜਪਾ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਪ੍ਰਧਾਨ ਸੰਧੂ ਨੇ ਕਿਹਾ ਕਿ ਡਾ: ਚਾਵਲਾ ਦਾ ਜਨਮ 17 ਜਨਵਰੀ 1936 ਨੂੰ ਸਵੇਰੇ 4:00 ਵਜੇ ਹੋਇਆ ਸੀ ਅਤੇ ਅੱਜ ਜਨਮ ਦਿਨ `ਤੇ ਉਨ੍ਹਾਂ ਪਰਿਵਾ ਨੁੰ ਅਲਵਿਦਾ ਕਹਿ ਦਿੱਤਾ।ਰਾਸ਼ਟਰੀ ਸਵੈਮ ਸੇਵਕ ਸੰਘ ਦੀਆਂ ਕਈ ਜ਼ਿੰਮੇਵਾਰੀਆਂ ਨਿਭਾਉਂਦਿਆਂ ਉਹ ਸਿਆਸੀ ਖੇਤਰ ਵਿਚ ਸਰਗਰਮ ਹੋ ਗਏ।ਅੰਮ੍ਰਿਤਸਰ ਨਗਰ ਪਾਲਿਕਾ ਵਿੱਚ ਉਨ੍ਹਾਂ ਸਿਹਤ ਅਧਿਕਾਰੀ ਵਜੋਂ ਕੰਮ ਕੀਤਾ।ਪਾਰਟੀ ਦੇ ਹੁਕਮਾਂ ਅਨੁਸਾਰ ਐਮਰਜੈਂਸੀ ਦੌਰਾਨ ਆਪਣੇ ਅਧਿਕਾਰਤ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਉਸ ਸਮੇਂ ਦੀ ਕਾਂਗਰਸ ਸਰਕਾਰ ਵਲੋਂ ਉਨ੍ਹਾਂ ਨੂੰ ਐਮਰਜੈਂਸੀ ਦੌਰਾਨ ਜੇਲ੍ਹ ਵਿੱਚ ਡੱਕ ਦਿੱਤਾ ਗਿਆ।
ਡਾ: ਬਲਦੇਵ ਰਾਜ ਚਾਵਲਾ ਸ਼੍ਰੀ ਰਾਮ ਜਨਮ ਭੂਮੀ ਅੰਦੋਲਨ ਵਿੱਚ ਵੀ ਸਰਗਰਮ ਸਨ ਅਤੇ ਸ਼੍ਰੀ ਰਾਮ ਜਨਮ ਭੂਮੀ ਅੰਦੋਲਨ ਵਿੱਚ 1990 ਅਤੇ 1992 ਵਿੱਚ ਜੇਲ੍ਹ ਗਏ ਸਨ।ਉਨਾਂ ਨੇ ਆਪਣਾ ਰਾਜਨੀਤਿਕ ਜੀਵਨ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਸਵਰਗੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਅਤੇ ਉਪ ਪ੍ਰਧਾਨ ਮੰਤਰੀ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਦੀ ਸੰਗਤ ਵਿੱਚ ਬਿਤਾਇਆ।ਡਾ: ਚਾਵਲਾ ਨੇ ਦੋ ਵਾਰ ਲੋਕ ਸਭਾ ਅਤੇ ਦੋ ਵਾਰ ਵਿਧਾਨ ਸਭਾ ਚੋਣ ਲੜੀ। ਅਕਾਲੀ-ਭਾਜਪਾ ਸਰਕਾਰ ਵਿੱਚ ਡਾ: ਚਾਵਲਾ ਨੇ ਪਹਿਲਾਂ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਅਤੇ ਫਿਰ ਸਿਹਤ ਮੰਤਰੀ ਪੰਜਾਬ ਦਾ ਅਹੁੱਦਾ ਸੰਭਾਲਿਆ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਫੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ ਨੱਢਾ ਵਲੋਂ ਭਾਜਪਾ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਤੇ ਪਠਾਨਕੋਟ ਤੋਂ ਮੌਜ਼ੂਦਾ ਵਿਧਾਇਕ ਅਸ਼ਵਨੀ ਸ਼ਰਮਾ, ਕੇਂਦਰੀ ਮੰਤਰੀ ਹਰਦੀਪ ਪੁਰੀ ਦੀ ਤਰਫੋਂ ਭਾਜਪਾ ਦੇ ਸੂਬਾ ਸਕੱਤਰ ਸੂਰਜ ਭਾਰਦਵਾਜ, ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਭਾਜਪਾ ਪੰਜਾਬ ਵਲੋਂ, ਅੰਮ੍ਰਿਤਸਰ ਕਾਂਗਰਸ ਦੀ ਤਰਫੋਂ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਤੇ ਸ਼੍ਰੀ ਦੁਰਗਿਆਨਾ ਕਮੇਟੀ ਤੋਂ ਪ੍ਰੋ. ਲਕਸ਼ਮੀਕਾਂਤਾ ਚਾਵਲਾ ਨੇ ਡਾ: ਬਲਦੇਵ ਰਾਜ ਚਾਵਲਾ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਤੇ ਕੌਮੀ ਖਜ਼ਾਨਚੀ ਨਰੇਸ਼ ਬਾਂਸਲ, ਸਾਬਕਾ ਰਾਜ ਸਭਾ ਮੈਂਬਰ ਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ, ਸਾਬਕਾ ਸੂਬਾ ਪ੍ਰਧਾਨ ਤੇ ਪਠਾਨਕੋਟ ਤੋਂ ਮੌਜ਼ੂਦਾ ਵਿਧਾਇਕ ਅਸ਼ਵਨੀ ਸ਼ਰਮਾ, ਸਾਬਕਾ ਸੂਬਾ ਜਨਰਲ ਸਕੱਤਰ ਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਾਜੇਸ਼ ਬਾਘਾ, ਸੂਬਾ ਸਕੱਤਰ ਸੂਰਜ ਬਾਘਾ, ਭਾਰਦਵਾਜ ਪੂਰਬੀ, ਉਪ ਮੁਖ ਮੰਤਰੀ ਤੇ ਸਾਬਕਾ ਮੇਅਰ ਓਮ ਪ੍ਰਕਾਸ਼ ਸੋਨੀ, ਜਿਲ੍ਹਾ ਜਨਰਲ ਸਕੱਤਰ ਮਨੀਸ਼ ਸ਼ਰਮਾ, ਸਲਿਲ ਕਪੂਰ ਤੇ ਸੰਜੀਵ ਕੁਮਾਰ, ਜਿਲ੍ਹਾ ਮੀਤ ਪ੍ਰਧਾਨ ਬਲਦੇਵ ਰਾਜ ਬੱਗਾ, ਅਨੁਜ ਸਿੱਕਾ, ਸੰਜੇ ਸ਼ਰਮਾ, ਸਰਬਜੀਤ ਸਿੰਘ ਸ਼ੰਟੀ, ਪਰਮਜੀਤ ਸਿੰਘ ਬੱਤਰਾ, ਸੁਖਮਿੰਦਰ ਸਿੰਘ ਪਿੰਟੂ, ਮੋਹਿਤ ਮਹਾਜਨ, ਕੁਮਾਰ ਅਮਿਤ, ਸੰਜੀਵ ਖੋਸਲਾ, ਮੀਨੂੰ ਸਹਿਗਲ, ਰਾਕੇਸ਼ ਗਿੱਲ, ਆਨੰਦ ਸ਼ਰਮਾ, ਰਾਜੇਸ਼ ਕੰਧਾਰੀ ਸਾਰੇ ਮੰਡਲ ਪ੍ਰਧਾਨ, ਸ਼਼ਹਿਰ ਦੇ ਪਤਵੰਤਿਆਂ, ਭਾਜਪਾ ਵਰਕਰਾਂ ਅਤੇ ਆਮ ਲੋਕਾਂ ਨੇ ਸ਼ਰਧਾ ਦੇ ਫੁੱਲ ਭੇਟ ਕੀੇਤੇ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …