ਸੰਗਰੂਰ, 17 ਜਨਵਰੀ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਅੱਜ
ਪੱਤਰਕਾਰ ਮਨੋਹਰ ਸਿੰਘ ਸੱਗੂ ਦੇ ਨਿਵਾਸ ਸਥਾਨ `ਤੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ।ਵਰਨਣਯੋਗ ਹੈ ਕਿ ਬੀਤੇ ਦਿਨੀਂ ਉਨ੍ਹਾਂ ਦੀ ਧਰਮ ਪਤਨੀ ਲੀਵਰ ਦਾ ਕੈਂਸਰ ਹੋਣ ਕਰਕੇ ਅਤੇ ਜੁਆਈ ਦਿਲ ਦੌਰਾ ਪੈਣ ਕਰਕੇ ਅਚਾਨਕ ਅਕਾਲ ਚਲਾਣਾ ਕਰ ਗਏ ਸਨ।ਐਮ.ਪੀ ਮਾਨ ਨੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ।
ਇਸ ਉਪਰੰਤ ਐਮ.ਪੀ ਮਾਨ ਪਾਰਟੀ ਨੇ ਸੀਨੀਅਰ ਆਗੂ ਵਾਸਵੀਰ ਸਿੰਘ ਭੁੱਲਰ ਦੇ ਨਿਵਾਸ ਸਥਾਨ `ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਗਏ, ਜਿਨ੍ਹਾਂ ਦੇ ਭੈਣ ਜੀ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ।ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਆਪਣੇ ਵਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।
ਇਸ ਮੌਕੇ ਉਨ੍ਹਾਂ ਦੇ ਨਾਲ ਧੂਰੀ ਦੇ ਜਥੇਬੰਦਕ ਸਕੱਤਰ ਹਰਬੰਸ ਸਿੰਘ ਸਲੇਮਪੁਰ, ਇਸਤਰੀ ਵਿੰਗ ਸੰਸਦੀ ਹਲਕਾ ਸੰਗਰੂਰ ਇੰਚਾਰਜ਼ ਮਨਪ੍ਰੀਤ ਕੌਰ ਮੰਨਤ, ਬੀਬੀ ਅਮਰਜੀਤ ਕੌਰ ਧਾਂਦਰਾ, ਮਾਸਟਰ ਕਰਨੈਲ ਸਿੰਘ ਨਾਰੀਕੇ, ਅਮਰਜੀਤ ਸਿੰਘ ਬਾਦਸ਼ਾਹਪੁਰ, ਹਰਦੀਪ ਸਿੰਘ ਨਾਰੀਕੇ, ਜਸਵਿੰਦਰ ਸਿੰਘ ਲੱਕੀ, ਹਰਦੀਪ ਸਿੰਘ ਸੋਢੀ, ਸੁਰਿੰਦਰਪਾਲ ਸਿੰਘ ਨੀਟਾ, ਗੁਰਕੰਵਲ ਸਿੰਘ ਕੋਹਲੀ, ਗੁਰਮੀਤ ਸਿੰਘ, ਅਪਿੰਦਰ ਸਿੰਘ ਸੋਢੀ, ਮਿੰਟੂ ਨਾਗਪਾਲ ਸਮੇਤ ਕਈ ਹੋਰ ਆਗੂ ਵੀ ਮੌਜ਼ੂਦ ਸਨ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media