Monday, July 8, 2024

ਪ੍ਰਕਾਸ਼ ਦਿਹਾੜੇ ‘ਤੇੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜ਼ਰੀ

ਸੰਗਰੂਰ, 17 ਜਨਵਰੀ (ਜਗਸੀਰ ਲੌਂਗੋਵਾਲ) – ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਤੇ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਗੁਰਵਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ, ਗੁਰਜੰਟ ਸਿੰਘ ਦੀ ਦੇਖ-ਰੇਖ ਹੇਠ ਹੋਇਆ।ਸ੍ਰੀ ਆਖੰਡ ਪਾਠ ਅਤੇ ਸ੍ਰੀ ਸਹਿਜ ਪਾਠਾਂ ਦੇ ਭੋਗ ਭਾਈ ਸੁੰਦਰ ਸਿੰਘ ਹੈਡ ਗ੍ਰੰਥੀ ਦੀ ਨਿਗਰਾਨੀ ਵਿੱਚ ਪਾਏ ਗਏ।ਉਪਰੰਤ ਇਸਤਰੀ ਸਤਿਸੰਗ ਸਭਾ ਵਲੋਂ ਸਵਰਨ ਕੌਰ, ਗੁਰਲੀਨ ਕੌਰ ਪਰਵਿੰਦਰ ਕੌਰ, ਰੇਖਾ ਕਾਲੜਾ ਦੇ ਜਥਿਆਂ ਨੇ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਕੀਰਤਨੀਏ ਗੁਰਿੰਦਰ ਸਿੰਘ ਗੁਜਰਾਲ, ਸੁਰਿੰਦਰ ਪਾਲ ਸਿੰਘ ਸਿਦਕੀ, ਚਰਨਜੀਤ ਪਾਲ ਸਿੰਘ, ਗੁਰਿੰਦਰ ਵੀਰ ਸਿੰਘ ਦੇ ਜਥਿਆਂ ਅਤੇ ਮਨਜਿੰਦਰ ਸਿੰਘ ਨੇ ਰਸਭਿੰਨਾ ਕੀਰਤਨ ਕੀਤਾ।
ਵਿਸ਼ਾਲ ਗੁਰਮਤਿ ਸਮਾਗਮ ਵਿੱਚ ਗੁਰਮੀਤ ਸਿੰਘ ਸਾਹਨੀ ਜਨਰਲ ਸਕੱਤਰ ਦੇ ਸਟੇਜ਼ ਸੰਚਾਲਨ ਅਧੀਨ ਹੋਏ ਕੀਰਤਨ ਦਰਬਾਰ ਦੀ ਆਰੰਭਤਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਵੀਰ ਸਿੰਘ ਕੋਹਾੜਕਾ ਨੇ ਕੀਤੀ ਉਪਰੰਤ ਨਾਨਕਸਰ ਦੇ ਭਾਈ ਮਨਜਿੰਦਰ ਸਿੰਘ, ਭਾਈ ਹਰਵਿੰਦਰ ਸਿੰਘ, ਭਾਈ ਸੁਖਜੀਤ ਸਿੰਘ ਵੱਲੋਂ ਕੀਤੀ ਕੀਰਤਨ ਉਪਰੰਤ ਨਾਨਕਸਰ ਸੰਪਰਦਾ ਦੇ ਮੁਖੀ ਸੰਤ ਬਾਬਾ ਲੱਖਾ ਸਿੰਘ ਨੇ ਗੁਰੂ ਸਾਹਿਬ ਜੀਵਨ ਇਤਿਹਾਸ ਬਾਰੇ ਕਥਾ ਵਿਚਾਰ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੈ-ਭਉ ਅਤੇ ਅਦਬ ਸਤਿਕਾਰ ਦੀ ਪੇ੍ਰਰਨਾ ਕੀਤੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਮਨਵੀਰ ਸਿੰਘ ਨੇ ਗੁਰੂ ਸਾਹਿਬ ਵਲੋਂ ਬਖਸ਼ੇ ਸਾਜ਼ ਰਬਾਬ ਅਤੇ ਤਾਊਸ ਨਾਲ ਗੁਰਬਾਣੀ ਦੇ ਮਧੁਰ ਕੀਰਤਨ ਨਾਲ ਸੰਗਤਾਂ ਨੂੰ ਸਰਸ਼ਾਰ ਕੀਤਾ।
ਇਸ ਮੌਕੇ ਅਵਤਾਰ ਸਿੰਘ ਈਲਵਾਲ ਚੇਅਰਮੈਨ ਜਿਲ੍ਹਾ ਮਾਰਕੀਟ ਕਮੇਟੀ, ਪਰਮਿੰਦਰ ਸਿੰਘ ਢੀਂਡਸਾ, ਏ.ਪੀ ਸਿੰਘ ਬਾਵਾ ਨੇ ਵਿਸ਼ੇਸ਼ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ।ਰਾਜਵਿੰਦਰ ਸਿੰਘ ਲੱਕੀ, ਦਲਬੀਰ ਸਿੰਘ ਬਾਬਾ, ਗੁਰਿੰਦਰ ਵੀਰ ਸਿੰਘ, ਹਰਦੀਪ ਸਿੰਘ ਸਾਹਨੀ, ਗੁਰਪ੍ਰੀਤ ਸਿੰਘ ਰੋਬਿਨ, ਬਲਜਿੰਦਰ ਸਿੰਘ, ਜਸਵਿੰਦਰ ਸਿੰਘ ਸਾਹਨੀ, ਹਰਿੰਦਰ ਪਾਲ ਸਿੰਘ ਕੋਹਲੀ, ਮਨਵਿੰਦਰ ਸਿੰਘ ਸੋਬਤੀ, ਹਰਿੰਦਰ ਵੀਰ ਸਿੰਘ, ਜਸਵਿੰਦਰ ਸਿੰਘ ਸੋਬਤੀ, ਗਗਨਦੀਪ ਸਿੰਘ ਨੇ ਵੱਖ-ਵੱਖ ਪ੍ਰਬੰਧਾਂ ਦੀ ਨਿਗਰਾਨੀ ਕੀਤੀ।
ਹਰੀਸ਼ ਅਰੋੜਾ ਦੀ ਅਗਵਾਈ ਵਿੱਚ ਨਗਨ ਬਾਬਾ ਸਾਹਿਬ ਦਾਸ ਸੇਵਾ ਦਲ, ਭਾਈ ਘਨ੍ਹਈਆ ਜੀ ਸੇਵਾ ਦਲ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ, ਇਸਤਰੀ ਸਤਿਸੰਗ ਸਭਾ ਸਮੇਤ ਪਰਮਿੰਦਰ ਸਿੰਘ, ਸਾਹਿਬਜੋਤ ਸਿੰਘ, ਕੁਲਬੀਰ ਸਿੰਘ, ਮਨਕੀਰਤ ਸਿੰਘ, ਸਰਗੁਨ ਦੀਪ ਸਿੰਘ, ਗੁਰਜੋਤ ਸਿੰਘ, ਮਨਦੀਪ ਸਿੰਘ ਬੋਨੀ, ਏਕਜੋਤ ਸਿੰਘ, ਦਮਨਜੀਤ ਸਿੰਘ ਸਰਨਾ, ਜਗਜੀਤ ਸਿੰਘ , ਜਸਵਿੰਦਰ ਸਿੰਘ ਟੁਰਨਾ, ਜਗਜੀਤ ਸਿੰਘ ਆਦਿ ਨੇ ਵੱਖ-ਵੱਖ ਪ੍ਰਬੰਧਾਂ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ।ਜਥਿਆਂ ਅਤੇ ਸ਼ਖ਼ਸ਼ੀਅਤਾਂ ਨੂੰ ਗੁਰਦੁਆਰਾ ਸਾਹਿਬ ਵਲੋਂ ਜਸਵਿੰਦਰ ਸਿੰਘ ਪ੍ਰਿੰਸ, ਗੁਰਵਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ, ਗੁਰਜੰਟ ਸਿੰਘ, ਨਰਿੰਦਰ ਪਾਲ ਸਿੰਘ ਸਾਹਨੀ, ਗੁਰਮੀਤ ਸਿੰਘ ਬਿੱਟੂ, ਜਤਿੰਦਰ ਪਾਲ ਸਿੰਘ ਵਿੱਕੀ, ਦਲਵੀਰ ਸਿੰਘ ਬਾਬਾ, ਸੁਰਿੰਦਰ ਪਾਲ ਸਿੰਘ ਸਿਦਕੀ, ਵਰਿੰਦਰਜੀਤ ਸਿੰਘ ਬਜਾਜ, ਮਾਤਾ ਸਵਰਨ ਕੌਰ ਨੇ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਵੱਖ-ਵੱਖ ਸੰਸਥਾਵਾਂ ਵਲੋਂ ਡਾ. ਚਰਨਜੀਤ ਸਿੰਘ ਉਡਾਰੀ, ਡਾ. ਇਕਬਾਲ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਜਤਿੰਦਰ ਪਾਲ ਸਿੰਘ ਹੈਪੀ, ਮੋਹਨ ਸਿੰਘ, ਹਰਬੰਸ ਸਿੰਘ ਕੁਮਾਰ, ਡਾ. ਭੁਪਿੰਦਰ ਸਿੰਘ, ਲਖਵੀਰ ਸਿੰਘ ਲੱਖਾ, ਜਤਿੰਦਰ ਸਿੰਘ ਰੇਖੀ, ਨਰਿੰਦਰ ਸਿੰਘ ਬੱਬੂ, ਬਾਬਾ ਪਿਆਰਾ ਸਿੰਘ, ਪਰਮਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸੰਗਤਸਰ, ਅਮਰਜੀਤ ਸਿੰਘ ਖਹਿਰਾ ਅਤੇ ਇਸਤਰੀ ਸਤਿਸੰਗ ਸਭਾਵਾਂ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰੀ। ਜਸਵਿੰਦਰ ਸਿੰਘ ਪ੍ਰਿੰਸ ਨੇ ਦੱਸਿਆ ਕਿ ਗੁਰਪੁਰਬ ਸਮਾਗਮਾਂ ਦੀ ਸਮਾਪਤੀ ‘ਤੇ ਭਲਕੇ ਰਾਤ ਨੂੰ ਹੋ ਰਹੇ ਅਦੁੱਤੀ ਕਵੀ ਦਰਬਾਰ ਨਾਲ ਹੋਵੇਗੀ।ਜਿਸ ਵਿੱਚ ਡਾ. ਹਰੀ ਸਿੰਘ ਜਾਚਕ ਲੁਧਿਆਣਾ, ਅਵਤਾਰ ਸਿੰਘ ਤਾਰੀ ਅੰਮ੍ਰਿਤਸਰ, ਗੁਰਚਰਨ ਸਿੰਘ ਚੰਨੀ ਜਲਾਲਾਬਾਦ ਦੇ ਨਾਲ ਡਾ. ਚਰਨਜੀਤ ਸਿੰਘ ਉਡਾਰੀ ਅਤੇ ਭਾਈ ਪ੍ਰੇਮਜੀਤ ਸਿੰਘ ਹੀਰਾ ਭਾਗ ਲੈਣਗੇ।ਸਾਰੇ ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …