ਸੰਗਰੂਰ, 17 ਜਨਵਰੀ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ਵਿੱਚ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਵਲੋਂ ਸਵੇਰ ਦੀ ਸਭਾ ਵਿੱਚ ਨਿਤਨੇਮ ਉਪਰੰਤ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਧਾਰਮਿਕ ਸ਼ਬਦ, ਧਾਰਮਿਕ ਕਵਿਤਾਵਾਂ, ਕਵੀਸ਼ਰੀਆਂ ਅਤੇ ਭਾਸ਼ਨਾਂ ਦੀ ਪੇਸ਼਼ਕਾਰੀ ਕੀਤੀ ਗਈ।ਉਪਰੰਤ ਅਧਿਆਪਕਾ ਨੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ-ਸੰਘਰਸ਼, ਮਹਾਨ ਕਾਰਜ਼ਾਂ ਅਤੇ ਰਚਨਾਵਾਂ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਗੁਰੂ ਜੀ ਸਦਾ ਅੰਗ ਸੰਗ ਹਨ।ਇਸ ਲਈ ਸਾਨੂੰ ਹਮੇਸ਼ਾਂ ਗੁਰੂ ਜੀ ਵਲੋਂ ਦੱਸੀ ਰਹਿਤ ਮਰਿਆਦਾ ਅਨੁਸਾਰ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ।
ਸਕੂਲ ਦੇ ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਆਪਣੇ ਸੰਬੋਧਨ ‘ਚ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਗੁਰੂ ਜੀ ਦੇ ਦਰਸਾਏ ਮਾਰਗ `ਤੇ ਚੱਲਣ ਦੀ ਪ੍ਰੇਰਨਾ ਕੀਤੀ।ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨਾਂ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖਾਤਮੇ ਲਈ ਕੁਰਬਾਨ ਕੀਤਾ ਹੈ।ਸ੍ਰੀ ਗੁਰੂ ਗੋਬਿੰਦ ਜੀ ਦੀ ਦ੍ਰਿੜਤਾ, ਸਬਰ, ਤੇ ਸਿਦਕ ਭਰਪੂਰ ਅਦੁੱਤੀ ਜੀਵਨ ਗਾਥਾ ਸਮੁੱਚੀ ਮਨੁੱਖਤਾ ਅੰਦਰ ਹੱਕ-ਸੱਚ ਲਈ ਜੂਝਣ ਦਾ ਜਜ਼ਬਾ ਭਰਨ ਵਾਲੀ ਹੈ।
ਇਸ ਮੌਕੇ ਮੈਨੇਜਮੈਂਟ ਮੈਂਬਰ ਸੋਨੀਆ ਰਾਣੀ, ਮਧੂ ਰਾਣੀ, ਰਜਿੰਦਰ ਕੁਮਾਰ, ਹੈਪੀ ਕੁਮਾਰ, ਪ੍ਰਿੰਸੀਪਲ ਡਾ. ਵਿਕਾਸ ਸੂਦ ਅਤੇ ਸਮੂਹ ਸਟਾਫ ਮੈਂਬਰ ਮੌਜ਼ੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …