ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ

ਮਨਾਇਆ ਗਿਆ।ਵੱਡੀ ਗਿਣਤੀ ਵਿੱਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਪਹੁੰਚ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਇਸੇ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਧਾਰਮਿਕ ਦੀਵਾਨ ਸੱਜੇ।ਜਿਸ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਕਈ ਅਧਿਕਾਰੀ ਤੇ ਕਰਮਚਾਰੀ ਅਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
Punjab Post Daily Online Newspaper & Print Media