Monday, July 6, 2026

ਕੇ.ਸੀ.ਜੀ.ਸੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਸਹਿਤ ਮਨਾਇਆ

ਜ਼ੁਲਮ ਦੇ ਖਾਤਮੇ ਤੇ ਕੌਮ ਦੀ ਰੱਖਿਆ ਲਈ ਵਾਰਿਆ ਆਪਣਾ ਸਾਰਾ ਪਰਿਵਾਰ – ਛੀਨਾ

ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਅੱਜ ਖਾਲਸਾ ਕਾਲਜ ਵਿਖੇ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਨਤਮਸਤਕ ਹੁੰਦਿਆ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।ਗੁਰਦੁਆਰਾ ਸਾਹਿਬ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰ ਕੇ ਆਈ ਸੰਗਤ ਨੂੰ ਨਿਹਾਲ ਕੀਤਾ ਗਿਆ।
ਆਨਰੇਰੀ ਸਕੱਤਰ ਛੀਨਾ ਨੇ ਪਵਿੱਤਰ ਦਿਹਾੜੇ ਮੌਕੇ ਦੇਸ਼-ਵਿਦੇਸ਼ ’ਚ ਵੱਸਦੀ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਦੇਸ਼ ਕੌਮ ਲਈ ਦਿੱਤੀ ਗਈ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ।ਕਲਗੀਧਰ ਪਿਤਾ ਨੇ ਜ਼ੁਲਮ ਦੇ ਖਾਤਮੇ ਅਤੇ ਕੌਮ ਦੀ ਰੱਖਿਆ ਲਈ ਆਪਣਾ ਸਾਰਾ ਪਰਿਵਾਰ ਵਾਰ ਦਿੱਤਾ ਸੀ।ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਚੋਜ਼ੀ ਪ੍ਰੀਤਮ ਦੀਆਂ ਜੀਵਨ, ਇਤਿਹਾਸ ਅਤੇ ਸਿੱਖਿਆਵਾਂ ਨੂੰ ਅਪਨਾ ਕੇ ਸਵੈਮਾਨ ਨਾਲ ਜੀਉਣਾ ਚਾਹੀਦਾ ਹੈ।ਆਨਰੇਰੀ ਸਕੱਤਰ ਛੀਨਾ ਨੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
ਸਿੱਖ ਇਤਿਹਾਸ ਵਿਦਵਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ: ਇੰਦਰਜੀਤ ਸਿੰਘ ਗੋਗੋਆਣੀ ਨੇ ਬਾਦਸ਼ਾਹ ਦਰਵੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।
ਇਸ ਮੌਕੇ ਗਵਰਨਿੰਗ ਕੌਂਸਲ ਦੇ ਵਧੀਕ ਆਨਰੇਰੀ ਸਕੱਤਰ ਜਤਿੰਦਰ ਬਰਾੜ, ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਲਖਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਸ੍ਰੀਮਤੀ ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਡਾਇਰੈਕਟਰ ਡਾ. ਆਰ.ਕੇ ਧਵਨ, ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰੋ: ਗੁਰਦੇਵ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰ: ਨਾਨਕ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੰਬੋਜ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਡਾਇਰੈਕਟਰ ਡੀ. ਐਸ.ਰਟੌਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …