ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਪੁਰਾਤਨ ਸਿੱਖ ਸੰਸਥਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ
ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਦਫ਼ਤਰ ਸ੍ਰੀ ਗੁਰੂ ਸਿੰਘ ਸਭਾ ਦੇ ਗੁਰੂ ਨਾਨਕ ਗੁਰੂ ਗੋਬਿੰਦ ਸਿੰਘ ਭਵਨ ਵਿਖੇ ਰਾਗ ਦਰਬਾਰ ਕਰਵਾਇਆ ਗਿਆ।ਜਿਸ ਵਿੱਚ ਚੀਫ਼ ਖ਼ਾਲਸਾ ਦੀਵਾਨ, ਗੁਰਮਤਿ ਕਾਲਜ, ਸੈਂਟਰਲ ਖ਼ਾਲਸਾ ਯਤੀਮਖਾਨਾ, ਗੁਰੂ ਰਾਮਦਾਸ ਸਕੂਲ, ਗੁਰੂ ਨਾਨਕ ਗਰਲਜ਼ ਸਕੂਲ ਦੇ ਸ਼ਬਦੀ ਜਥਿਆਂ ਨੇ ਬਸੰਤ ਰਾਗ ਵਿੱਚ ਕੀਰਤਨ ਦੀ ਹਾਜ਼ਰੀ ਭਰੀ।ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿੱਚ ਸਿੰਘ ਸਭਾ ਦਫ਼ਤਰ ਵਿਖੇ ਸੀਨੀਅਰ ਤੇ ਜੂਨੀਅਰ ਬੈਂਡ ਮੁਕਾਬਲੇ ਵੀ ਕਰਵਾਏ ਗਏ।ਸੀਨੀਅਰ ਟੀਮਾਂ ਵਿਚੋਂ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਝਬਾਲ ਨੇ ਪਹਿਲਾ, ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ, ਸੁਲਤਾਨਵਿੰਡ ਲਿੰਕ ਰੋਡ ਨੇ ਦੂਸਰਾ ਅਤੇ ਸ੍ਰੀ ਗੁਰੂ ਰਾਮਦਾਸ ਗਰਲਜ਼ ਸਕੂਲ ਚੌਕ ਛੱਤੀ ਖੂਹੀ ਨੇ ਤੀਸਰਾ ਸਥਾਨ ਹਾਸਲ ਕੀਤਾ।ਜੂਨੀਅਰ ਟੀਮਾਂ ਵਿੱਚ ਸੈਂਟਰਲ ਖ਼ਾਲਸਾ ਯਤੀਮਖਾਨਾ ਦੀ ਟੀਮ ਨੇ ਪਹਿਲਾ ਅਤੇ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਭਗਤਾਂ ਵਾਲਾ ਨੇ ਦੂਸਰਾ ਸਥਾਨ ਹਾਸਲ ਕੀਤਾ।
ਇਸ ਮੌਕੇ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਤਰਲੋਕ ਸਿੰਘ, ਜਨਰਲ ਸਕੱਤਰ ਹਰਮਨਜੀਤ ਸਿੰਘ, ਗੁਰਬਖਸ਼ ਸਿੰਘ ਬੇਦੀ, ਜਸਬੀਰ ਸਿੰਘ ਸੇਠੀ, ਸੁਖਦੇਵ ਸਿੰਘ ਸੰਧਾਵਾਲੀਆ, ਨਵਤੇਜ ਸਿੰਘ ਨਾਰੰਗ, ਅਰਵਿੰਦਰ ਸਿੰਘ ਭਾਟੀਆ, ਅਰਵਿੰਦਰ ਸਿੰਘ ਗੋਲਡੀ, ਤੇਜਿੰਦਰ ਸਿੰਘ, ਤਰਲੋਚਨ ਸਿੰਘ, ਜਤਿੰਦਰ ਸਿੰਘ ਬਹਿਲ, ਹਰਜੀਤ ਸਿੰਘ, ਮਨਜੀਤ ਸਿੰਘ ਮੰਜ਼ਿਲ, ਜਸਪ੍ਰੀਤ ਸਿੰਘ ਬੱਬਲੂ, ਅਮਰਜੀਤ ਸਿੰਘ ਮਰਵਾਹ ਅਤੇ ਹੋਰ ਮੈਂਬਰ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media