ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸੈਂਟਰ ਫਾਰ ਇੰਟਰਪਰਿਨਿਓਰਸ਼ਿਪ ਐਂਡ ਇਨੋਵੇਸ਼ਨ ਵੱਲੋਂ
ਸਟਾਰਟ-ਅੱਪ ਜਾਗਰੂਕਤਾ ਪ੍ਰੋਗਰਾਮ ਦੀ ਮੇਜ਼ਬਾਨੀ ਕੀਤੀ ਗਈ।ਜਿਸ ਦਾ ਮੁੱਖ ਉਦੇਸ਼ ਉੱਦਮਤਾ ਨੂੰ ਉਤਸ਼ਾਹਤ ਕਰਨਾ ਸੀ।ਇਸ ਪ੍ਰੋਗਰਾਮ ਵਿੱਚ ਉਦਯੋਗ ਦੇ ਮਾਹਿਰਾਂ ਅਤੇ ਵਿਸ਼ੇਸ਼ ਬੁਲਾਰਿਆਂ ਨੇ ਸ਼ਮੂਲੀਅਤ ਕੀਤੀ।
ਇਸ ਸਟਾਰਟਅੱਪ ਪ੍ਰੋਗਰਾਮ ਵਿਚ 19 ਰਜਿਸਟਰਡ ਸਟਾਰਟਅੱਪ ਅਤੇ ਹੋਰ ਉੱਦਮੀਆਂ ਸਮੇਤ ਲਗਭਗ 40 ਵਿਅਕਤੀਆਂ ਨੇ ਭਾਗ ਲਿਆ।ਇਨੋਵੇਸ਼ਨ ਮਿਸ਼ਨ ਪੰਜਾਬ ਤੋਂ ਆਦਿਰਾਜ ਅਤੇ ਆਸ਼ੂਤੋਸ਼, ਸਟਾਰਟ-ਅੱਪ ਪੰਜਾਬ ਦੇ ਸਲਿਲ ਕਪਲਸ਼ ਅਤੇ ਸ਼ਿਆਮ ਸੁੰਦਰ, ਸਟਾਰਟਅਪ ਈਕੋਸਿਸਟਮ ਤੋਂ ਅਨਮੋਲ ਨੇ ਆਪਣੇ ਵਿਚਾਰ ਅਤੇ ਅਨੁਭਵ ਸਾਂਝੇ ਕੀਤੇ।
ਵਿਸ਼ੇਸ਼ ਤੌਰ `ਤੇ ਹਾਜ਼ਰ ਹੋਏ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਨੇ ਭਾਗ ਲੈਣ ਵਾਲਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ, ਜਦਕਿ ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਨੇ ਸਟਾਰਟਅਪ ਪ੍ਰੋਗਰਾਮ ਕਰਾਉਣ `ਤੇ ਵਿਭਾਗ ਦੀ ਸ਼ਲਾਘਾ ਕੀਤੀ।ਇਸ ਤੋਂ ਪਹਿਲਾਂ ਪ੍ਰੋ. (ਡਾ.) ਪ੍ਰਤਾਪ ਕੁਮਾਰ ਪਾਤੀ ਕੋਆਰਡੀਨੇਟਰ ਨੇ ਕਿਹਾ ਕਿ ਸਟਾਰਟ-ਅੱਪ ਜਾਗਰੂਕਤਾ ਪ੍ਰੋਗਰਾਮ ਨੇ ਇਕ ਅਜਿਹੇ ਪਲੇਟਫਾਰਮ ਵਜੋਂ ਕੰਮ ਕੀਤਾ ਹੈ ਜਿਥੇ ਚਾਹਵਾਨ ਉੱਦਮੀਆਂ, ਉਦਯੋਗ ਦੇ ਨੁਮਾਂਇੰਦਿਆਂ ਅਤੇ ਅਕਾਦਮਿਕ ਮਾਹਿਰਾਂ ਦੇ ਵਿਚਾਰਾਂ ਅਤੇ ਸੂਝ ਦਾ ਆਦਾਨ-ਪ੍ਰਦਾਨ ਹੋਇਆ ਹੈ।
ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰ, ਡਾ. ਕੁਲਦੀਪ ਸਿੰਘ, ਡਾ. ਰਾਜਦੀਪ ਸਿੰਘ ਸੋਹਲ, ਡਾ: ਸਵਾਤੀ ਮਹਿਤਾ, ਅਤੇ ਡਾ. ਅਮਨਦੀਪ ਸਿੰਘ ਹਾਜ਼ਰ ਸਨ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media