ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਵਿੱਚ ਖੇਡ ਭਾਵਨਾ, ਸਿਹਤਮੰਦ ਮੁਕਾਬਲੇ ਅਤੇ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਹਿੱਤ ਅੰਤਰ-ਵਿਭਾਗੀ ਬਾਸਕਟਬਾਲ ਟੂਰਨਾਮੈਂਟ (ਲੜਕੇ ਅਤੇ ਲੜਕੀਆਂ) ਦਾ ਆਯੋਜਨ 22 ਤੋਂ 26 ਜਨਵਰੀ ਤੱਕ ਯੂਨੀਵਰਸਿਟੀ ਦੇ ਬਾਸਕਟਬਾਲ ਗਰਾਊਂਡ ਵਿਖੇ ਕਰਵਾਇਆ ਜਾਵੇਗਾ।ਕੈਂਪਸ ਸਪੋਰਟਸ ਦੇ ਟੀਚਰ ਇੰਚਾਰਜ਼ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਇਹ ਟੂਰਨਾਮੈਂਟ ਭਾਰਤ ਸਰਕਾਰ ਦੇ ਫਿਟ ਇੰਡੀਆ ਪ੍ਰੋਗਰਾਮ ਦਾ ਹਿੱਸਾ ਹੈ, ਜਿਸ ਦੀ ਅਗਵਾਈ ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਡੀਨ ਵਿਦਿਆਰਥੀ ਭਲਾਈ ਕਰ ਰਹੇ ਹਨ।ਉਨਾਂ ਕਿਹਾ ਕਿ ਯੂਨੀਵਰਸਿਟੀ ਦੇ ਕੁੱਲ 29 ਵਿਭਾਗ ਖੇਡ ਮੁਕਾਬਲੇ ‘ਚ ਭਾਗ ਲੈਣਗੇ।
Check Also
ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …