Saturday, August 29, 2026

22 ਤੋਂ 24 ਜਨਵਰੀ ਤੱਕ ਅਲਿਮਕੋ ਦੀ ਸਹਾਇਤਾ ਨਾਲ ਦਿਵਿਆਂਗਾਂ ਨੂੰ ਵੰਡੇ ਜਾਣਗੇ ਸਹਾਇਕ ਉਪਕਰਨ – ਡੀ.ਸੀ

ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਅਸੈਸਮੈਂਟ ਕੈਂਪ 16 ਤੋਂ 22 ਅਕਤੂਬਰ 2023 ਨੂੰ ਵੱਖ-ਵੱਖ ਥਾਵਾਂ ‘ਤੇ ਲਗਾਏ ਗਏ ਸਨ ਅਤੇ ਇਸ ਮੌਕੇ ਬਜ਼ੁਰਗਾਂ ਅਤੇ ਦਿਵਿਆਂਗਾਂ ਦੀ ਮੈਡੀਕਲ ਅਸੈਸਮੈਂਟ ਕੀਤੀ ਗਈ ਸੀ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਜਿਨ੍ਹਾਂ ਦਿਵਿਆਂਗਾਂ ਅਤੇ ਬਜ਼ੁਰਗਾਂ ਨੂੰ ਹੁਣ 22 ਤੋਂ 24 ਜਨਵਰੀ ਤੱਕ ਵੱਖ-ਵੱਖ ਥਾਵਾਂ ‘ਤੇ ਕੈਂਪ ਲਗਾ ਕੇ ਸਹਾਇਕ ਉਪਕਰਨਾਂ ਦੀ ਵੰਡ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲਬਾਗ, ਅਟਾਰੀ ਅਤੇ ਮਜੀਠਾ ਵਿਖੇ ਲਗਾਏ ਗਏ ਅਸੈਸਮੈਂਟ ਕੈਂਪ ਧਾਰਕਾਂ ਨੂੰ 22 ਜਨਵਰੀ ਨੂੰ ਸਰਕਾਰੀ ਸੀਨੀਅਰ ਸਕੂਲ ਸੈਕੰਡਰੀ ਗੋਲਬਾਗ ਵਿਖੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਮਦਾਸ ਦੇ ਅਸੈਸਮੈਂਟ ਧਾਰਕਾਂ ਦਾ ਕੈਂਪ 23 ਜਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ ਵਿਖੇ ਲਗਾਇਆ ਜਾਵੇਗਾ। ਉਨਾਂ ਦੱਸਿਆ ਕਿ ਇਸੇ ਤਰ੍ਹਾਂ ਹੀ 29 ਜਨਵਰੀ ਨੂੰ ਰਘੂਨਾਥ ਡਲੀਆਨਾ ਮੰਦਿਰ ਜੰਡਿਆਲਾ ਗੁਰੂ ਅਤੇ ਮਾਤਾ ਗੰਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਦੇ ਮੈਡੀਕਲ ਅਸੈਸਮੈਂਟ ਕੈਂਪ ਧਾਰਕਾਂ ਦਾ ਕੈਂਪ ਜੰਡਿਆਲਾ ਗੁਰੂ ਵਿਖੇ ਹੀ ਲਗਾਇਆ ਜਾਵੇਗਾ।
ਡੀ.ਸੀ ਥੋਰੀ ਨੇ ਦੱਸਿਆ ਕਿ ਕੈਂਪ ਲਗਾਉਣ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …