Monday, July 8, 2024

ਲੜਕੀਆਂ ਲਈ ਸਰਕਾਰੀ ਨੌਕਰੀਆਂ ਦੀਆਂ ਤਿਆਰੀ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ

ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਅਜੋਕੇ ਸਮੇਂ ‘ਚ ਲੜਕੀਆਂ ਨੂੰ ਆਤਮ ਨਿਰਭਰ ਬਣਨ ਅਤੇ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਘਨਸ਼ਾਮ ਥੋਰੀ ਨੇ ਕੀਤਾ।ਉਨਾਂ ਦੇ ਨਿਰਦੇਸ਼ਾਂ ਅਨੁਸਾਰ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ “ਬੇਟੀ ਬਚਾਓ, ਬੇਟੀ ਪੜਾਓ “ਸਕੀਮ ਅਧੀਨ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਨਵੇਕਲੀ ਪਹਿਲ ਦੌਰਾਨ 70 ਦੇ ਕਰੀਬ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਦੇ ਕਾਬਲ ਬਣਾਉਣ ਲਈ ਪ੍ਰੀਖਿਆਵਾਂ ਲਈ ਤਿਆਰੀ ਕਰਵਾਈ ਜਾਵੇਗੀ।ਕੋਚਿੰਗ ਕਲਾਸਾਂ ਲਈ ਪ੍ਰਾਰਥੀਆਂ ਦਾ ਸਕਰੀਨਿੰਗ ਟੈਸਟ ਲਿਆ ਗਿਆ ਸੀ।ਜਿਸ ਵਿੱਚ 1170 ਦੇ ਕਰੀਬ ਪ੍ਰਾਰਥੀਆਂ ਨੇ ਟੈਸਟ ਲਈ ਅਪਲਾਈ ਕੀਤਾ ਸੀ ਅਤੇ 70 ਯੋਗ ਪ੍ਰਾਰਥੀਆਂ ਦੀ ਚੋਣ ਕੀਤੀ ਗਈ।
ਸਹਾਇਕ ਕਮਿਸ਼ਨਰ ਵਿਵੇਕ ਮੋਦੀ ਨੇ ਆਖਿਆ ਕਿ ਗਿਆਨਮ ਅੰਮ੍ਰਿਤਸਰ ਕੋਚਿੰਗ ਇੰਸਟੀਚਿਊਟ ਵਲੋਂ ਪ੍ਰਾਰਥੀਆਂ ਨੂੰ ਐਸ.ਐਸ.ਬੋਰਡ/ਰੇਲਵੇ ਸਿਲੈਕਸ਼ਨ ਬੋਰਡ/ ਬੈਂਕਾਂ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਆਦਿ ਦੀ ਤਿਆਰੀ ਕਰਵਾਈ ਜਾਵੇਗੀ।ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਕੁਲਦੀਪ ਕੌਰ ਨੇ “ਬੇਟੀ ਬਚਾਓ, ਬੇਟੀ ਪੜਾਓ “ਸਕੀਮ ਅਧੀਨ ਆਏ ਹੋਏ ਪ੍ਰਾਰਥੀਆਂ ਨੂੰ ਇਸ ਸਕੀਮ ਬਾਰੇ ਜਾਣੂ ਕਰਵਾਇਆ।ਜਿਲ੍ਹਾ ਕਾਰੋਬਾਰ ਬਿਊਰੋ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਦੱਸਿਆ ਕਿ ਇਹ ਕਲਾਸਾਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲਗਾਈਆ ਜਾਣਗੀਆਂ।
ਇਸ ਮੌਕੇ ਗਿਆਨਮ ਇੰਸਟੀਚਿਊਟ ਤੋਂ ਸਿਧਾਰਥ ਖੰਨਾ ਤੇ ਮਿਸ ਦੀਪਿਕਾ ਧੀਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨਰੇਸ਼ ਕੁਮਾਰ, ਡਿਪਟੀ ਸੀ.ਈ.ਓ, ਤੀਰਥਪਾਲ ਸਿੰਘ, ਕਰੀਅਰ ਕਾਊਂਸਲਰ ਗੌਰਵ ਕੁਮਾਰ, ਸੁਪਰਡੈਂਟ ਜੁਗਰਾਜ ਸਿੰਘ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਟੈਲੀਗ੍ਰਾਮ ਚੈਨਲ DBEE Amritsar ਅਤੇ ਮੋਬਾਇਲ ਨੰ. 9915789068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …