ਅੰਮ੍ਰਿਤਸਰ, 19 ਜਨਵਰੀ (ਸੁਖੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ
ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ 6 ਮਹੀਂਨਿਆਂ ਦੇ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਗਏ ਹਨ।ਜਿਨ੍ਹਾਂ ਵਿਚ ਸਰਟੀਫਿਕੇਟ ਕੋਰਸ ਇਨ ਬਿਓੂਟੀ ਕਲਚਰ, ਡਰੈਸ ਡਿਜ਼ਾਇਨਿੰਗ, ਕੰਪਿਊਟਰ ਬੇਸਿਕ ਕੰਸੈਪਟਸ, ਕਮਿਊਨੀਕੇਸ਼ਨ ਸਕਿੱਲਜ਼ ਇਨ ਇੰਗਲਿਸ਼, ਟੈਕਸਟਾਈਲ ਡਜ਼ਾਇਨਿੰਗ, ਵੈਬ ਡਿਵੈਲਪਮੈਂਟ ਅਤੇ ਵੈਬ ਡਜ਼ਾਇਨਿੰਗ ਸ਼ਾਮਿਲ ਹਨ।
ਇਹਨਾਂ ਕੋਰਸਾਂ ਦੀ ਦਾਖਲਾ ਮਿਤੀ ਵਿੱਚ 31 ਜਨਵਰੀ 2024 ਤੱਕ ਵਾਧਾ ਕੀਤਾ ਗਿਆ ਹੈ।ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵੈਬਸਾਈਟ
www.gndu.ac.in <http://www.gndu.ac.in/>/lifelong/default.aspx‘ਤੇ ਆਨਲਾਈਨ ਦਾਖਲਾ ਫਾਰਮ ਭਰ ਸਕਦੇ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media