Monday, July 8, 2024

ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਪਾਸ ਕੀਤੀ ਯੂ.ਜੀ.ਸੀ ਨੈਟ ਪ੍ਰੀਖਿਆ

ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਬੈਚਲਰ ਇਨ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਦੇ ਵਿਦਿਆਰਥੀ ਜਸਕੀਰਤ ਸਿੰਘ ਨੇ ਪੱਤਰਕਾਰੀ ਅਤੇ ਜਨ-ਸੰਚਾਰ ’ਚ ਯੂ.ਜੀ.ਸੀ ਨੈਟ ਪ੍ਰੀਖਿਆ ਪਾਸ ਕੀਤੀ ਹੈ।ਉਹ 2019 ’ਚ ਪਾਸ ਆਊਟ ਹੋ ਕੇ ਇਸ ਸਮੇਂ ਕਾਲਜ ਵਿਖੇ ਹੀ ਬਤੌਰ ਅਸਿਸਟੈਂਟ ਪ੍ਰੋਫੈਸਰ ਵਜੋਂ ਸੇਵਾ ਨਿਭਾਅ ਰਹੇ ਹਨ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਸਕੀਰਤ ਸਿੰਘ ਨੂੰ ਵਧਾਈ ਦਿੰਦਿਆਂ ਵਿਭਾਗ ਦੇ ਮੁਖੀ ਅਤੇ ਫੈਕਲਟੀ ਦੁਆਰਾ ਕੀਤੀ ਗਈ ਮਿਹਨਤ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਲਈ ਉਚੇਰੀ ਸਿੱਖਿਆ ’ਚ ਉਨ੍ਹਾਂ ਦੇ ਸਫ਼ਰ ’ਚ ਹਮੇਸ਼ਾਂ ਮਦਦ ਲਈ ਸਹਿਯੋਗੀ ਰਹਿੰਦਾ ਹੈ।ਵਿਭਾਗ ਮੁੱਖੀ ਸਾਨੀਆ ਅਰੋੜਾ ਨੇ ਜਸਕੀਰਤ ਨੂੰ ਵਧਾਈ ਦਿੰਦਿਆਂ ਉਸ ਦੁਆਰਾ ਕੀਤੀ ਗਈ ਮਿਹਨਤ ਦੀ ਸ਼ਲਾਘਾ ਕੀਤੀ।
ਇਸ ਮੌਕੇ ਜਸਕੀਰਤ ਸਿੰਘ ਨੇ ਪ੍ਰਿੰ. ਡਾ. ਮਹਿਲ ਸਿੰਘ ਅਤੇ ਆਪਣੇ ਸਾਥੀ ਅਧਿਆਪਕਾਂ ਦਾ ਧੰਨਵਾਦ ਕੀਤਾ ਕਿ ਉਸ ਨੂੰ ਕਾਲਜ ਵਿਖੇ ਅਕਾਦਮਿਕ ਮਾਹੌਲ ਮਿਲਿਆ, ਜਿਸ ਕਰਕੇ ਉਹ ਇਹ ਪ੍ਰੀਖਿਆ ਪਾਸ ਕਰਨ ’ਚ ਕਾਮਯਾਬ ਹੋਇਆ ਹੈ।

 

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …