Sunday, May 31, 2026

ਅੰਮ੍ਰਿਤਸਰ ‘ਚ ਸੈਰ ਸਪਾਟਾ ਵਧਾਉਣ ਲਈ ਡੀ.ਸੀ ਵੱਲੋਂ ਸ਼ੋਸ਼ਲ ਮੀਡੀਆ ਬਲੌਗਰਾਂ ਨੂੰ ਅੱਗੇ ਆਉਣ ਦਾ ਸੱਦਾ

ਕਿਸੇ ਵੀ ਕਿਸਮ ਦੀ ਮਦਦ ਲਈ 9115639012 ਨੰਬਰ ’ਤੇ ਕਰ ਸਕਦੇ ਹਨ ਸੰਪਰਕ

ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿੱਚ ਸੈਰ ਸਪਾਟਾ ਸਨਅੱਤ ਨੂੰ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਸੋਸ਼ਲ ਮੀਡੀਆ ਬਲੌਗਰ ਅਤੇ ਇਨਫਲਐੂਂਸਰ (ਪ੍ਰਭਾਵਕ) ਨੂੰ ਸੱਦਾ ਦਿੱਤਾ ਹੈ ਕਿ ਉਹ ਅੱਗੇ ਆਉਣ।
ਉਨਾਂ ਕਿਹਾ ਕਿ ਅੰਮ੍ਰਿਤਸਰ ਇੱਕ ਧਾਰਮਿਕ ਤੇ ਇਤਿਹਾਸਕ ਸ਼ਹਿਰ ਹੈ ਅਤੇ ਅੰਮ੍ਰਿਤਸਰ ਵਿੱਚ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ, ਪਰ ਦਰਸ਼ਨ ਕਰਕੇ ਦੂਸਰੇ ਦਿਨ ਹੀ ਵਾਪਸ ਚਲੇ ਜਾਂਦੇ ਹਨ, ਕਿਉਂਕਿ ਉਨਾਂ ਨੂੰ ਅੰਮ੍ਰਿਤਸਰ ਦੀਆਂ ਹੋਰ ਇਤਿਹਾਸਿਕ ਥਾਵਾਂ ਬਾਰੇ ਇੰਨੀ ਜਾਣਕਾਰੀ ਪ੍ਰਾਪਤ ਨਹੀਂ ਹੁੰਦੀ।ਉਨਾਂ ਕਿਹਾ ਕਿ ਅੱਜ ਦਾ ਯੁੱਗ ਸ਼ੋਸ਼ਲ ਮੀਡੀਆ ਦਾ ਯੁੱਗ ਹੈ ਅਤੇ ਸ਼ੋਸ਼ਲ ਮੀਡੀਆ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਕਰਕੇ ਲੋਕਾਂ ਨੂੰ ਅੰਮ੍ਰਿਤਸਰ ਦੀਆਂ ਹੋਰ ਇਤਿਹਾਸਿਕ ਥਾਵਾਂ ਪ੍ਰਤੀ ਜਾਗਰੂਕ ਕੀਤਾ ਜਾ ਸਕਦਾ ਹੈ।ਉਨਾਂ ਕਿਹਾ ਕਿ ਸ਼ੋਸ਼ਲ ਮੀਡੀਆ ਬਲੌਗਰ ਪ੍ਰਸਾਸ਼ਨ ਵਲੋਂ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਸਕਸ਼ਮ ਨਾਲ ਮੋਬਾਇਲ ਨੰਬਰ 9115639012 ’ਤੇ ਸੰਪਰਕ ਕਰ ਸਕਦੇ ਹਨ।
ਉਨਾਂ ਕਿਹਾ ਕਿ ਯਾਤਰੂਆਂ ਨੂੰ ਇਥੇ ਇਕ ਤੋਂ ਵੱਧ ਦਿਨ ਰੋਕਣ ਲਈ ਅੰਮ੍ਰਿਤਸਰ ਦੀਆਂ ਇਤਿਹਾਸਿਕ ਅਤੇ ਵਿਰਾਸਤੀ ਇਮਾਰਤਾਂ ਨੂੰ ਉਜਾਗਰ ਕੀਤਾ ਜਾਵੇਗਾ।ਇਸ ਨਾਲ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸੈਲਾਨੀਆਂ ‘ਚ ਅੰਮ੍ਰਿਤਸਰ ਦੇ ਇਤਿਹਾਸ ਪ੍ਰਤੀ ਜਾਣਕਾਰੀ ਪ੍ਰਾਪਤ ਕਰਨ ਦੀ ਉਤਸੁਕਤਾ ਪੈਦਾ ਹੋਵੇਗੀ ਅਤੇ ਸੈਲਾਨੀ ਪੰਜਾਬ ਤੇ ਪੰਜਾਬੀਅਤ ਬਾਰੇ ਜਾਣ-ਸਮਝ ਸਕਣਗੇ।
੍ਰ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੀ ਯੋਜਨਾ ਅੰਮ੍ਰਿਤਸਰ ਨੂੰ ‘ਡੈਸਟੀਨੇਸ਼ਨ ਵੈਡਿੰਗ’ ਵਜੋਂ ਵਿਕਸਤ ਕਰਨ ਦੀ ਹੈ, ਤਾਂ ਜੋ ਦੇਸ਼ ਵਿਦੇਸ਼ਾਂ ਤੋਂ ਸੈਲਾਨੀ ਇਥੇ ਆ ਕੇ ਜਿਆਦਾ ਸਮਾਂ ਰੁਕ ਸਕਣ।ਇਸ ਨਾਲ ਅੰਮਿ੍ਰਤਸਰ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ।ਉਨਾਂ ਦੱਸਿਆ ਕਿ ਡੈਸਟੀਨੇਸ਼ਨ ਵੈਡਿੰਗ ਵਜੋਂ ਵੱਖ-ਵੱਖ ਥਾਵਾਂ ‘ਤੇ ਵਿਚਾਰ ਚਰਚਾ ਚੱਲ ਰਹੀ ਹੈ ਅਤੇ ਜਲਦ ਹੀ ਅੰਮ੍ਰਿਤਸਰ ਵਿਖੇ ਵੈਡਿੰਗ ਡੈਸਟੀਨੇਸ਼ਨ ਵਜੋਂ ਇੱਕ ਕੇਂਦਰ ਸਥਾਪਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਆਖਿਆ ਕਿ ਦੇਸ਼ ਭਰ ਦੀਆਂ ਕਲਾ ਕ੍ਰਿਤਾਂ ਦੇ ਵਿਕਰੀ ਕੇਂਦਰ ਲਈ ਅੰਮ੍ਰਿਤਸਰ ਵਿੱਚ ‘ਯੂਨਿਟੀ ਮਾਲ’ ਬਣਾਉਣ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ।ਇਸ ਮਾਲ ਵਿੱਚ ‘ਮੇਡ ਇਨ ਇੰਡੀਆ’ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਦੇਸ਼ ਭਰ ਦੀਆਂ ਕਲਾ ਕਿਰਤਾਂ ਨੂੰ ਇਕ ਛੱਤ ਹੇਠ ਵੇਚਣ ਲਈ ਵੱਡਾ ਸ਼ਾਪਿੰਗ ਮਾਲ ਬਣਾਇਆ ਜਾਵੇਗਾ।ਉਨਾਂ ਦੱਸਿਆ ਕਿ ਪੰਜਾਬ ਦੇ 23 ਜਿਲ੍ਹਿਆਂ ਨੂੰ ਇਕ-ਇਕ ਸਟਾਲ ਪੱਕੇ ਤੌਰ ੱਤੇ ਦਿੱਤਾ ਜਾਵੇਗਾ।ਜਿਥੇ ਉਹ ਆਪੋ ਆਪਣੇ ਸੂਬੇ ਅਤੇ ਜਿਲ੍ਹੇ ਦੇ ਮਿਆਰੀ ਉਤਪਾਦਾਂ ਦੀ ਵਿਕਰੀ ਕਰ ਸਕਣਗੇ।ਇਸ ਤੋਂ ਇਲਾਵਾ ਦੇਸ਼ ਦੇ 36 ਸੂਬੇ ਤੇ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਨੂੰ ਇੱਕ-ਇੱਕ ਵੱਡਾ ਹਾਲ ਵਿਕਰੀ ਕੇਂਦਰ ਵਜੋਂ ਦਿੱਤਾ ਜਾਵੇਗਾ।

 

 

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …