ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ
ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਵਾਰ-ਵਾਰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਕੀਤਾ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਰਾਮ ਰਹੀਮ ਨਾਲ ਸਰਕਾਰ ਦੀ ਵਿਸ਼ੇਸ਼ ਹਮਦਰਦੀ ਸਿੱਧੇ ਤੌਰ ’ਤੇ ਸਿਆਸਤ ਤੋਂ ਪ੍ਰੇਰਿਤ ਵਰਤਾਰਾ ਹੈ।ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਰਕਾਰਾਂ ਦੋਹਰੀ ਨੀਤੀ ਅਪਣਾ ਰਹੀਆਂ ਹਨ।ਇਕ ਪਾਸੇ ਬਲਾਤਕਾਰ ਤੇ ਕਤਲ ਦੇ ਇਲਜ਼ਾਮਾਂ ਵਿੱਚ ਸਜ਼ਾ ਕੱਟ ਰਹੇ ਵਿਅਕਤੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ, ਜਦਕਿ ਦੂਸਰੇ ਪਾਸੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਬਾਰੇ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿਆਸੀ ਹਿੱਤਾਂ ਲਈ ਸਰਕਾਰਾਂ ਵੱਲੋਂ ਗੁਰਮੀਤ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛੱਡਿਆ ਜਾਣਾ ਇਤਰਾਜ਼ਯੋਗ ਹੈ ਅਤੇ ਇਹ ਰਾਮ ਰਹੀਮ ਵੱਲੋਂ ਕੀਤੇ ਜ਼ੁਲਮਾਂ ਦੇ ਪੀੜਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਲੀ ਕਾਰਵਾਈ ਹੈ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media