ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ
ਮੈਡੀਕਲ ਅਸੈਸਮੈਂਟ ਕੈਂਪ ਪਿਛਲੇ ਸਾਲ ਵੱਖ-ਵੱਖ ਥਾਵਾਂ ‘ਤੇ ਲਗਾਏ ਗਏ ਸਨ।ਉਸ ਸਮੇਂ ਦੌਰਾਨ ਜਿਨਾਂ ਦਿਵਿਆਂਗਾਂ ਦੀ ਮੈਡੀਕਲ ਅਸੈਸਮੈਂਟ ਕੀਤੀ ਗਈ ਸੀ, ਉਨ੍ਹਾਂ ਨੂੰ ਹੁਣ ਸਹਾਇਕ ਉਪਕਰਨਾਂ ਦੀ ਵੰਡ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲਬਾਗ, ਅਟਾਰੀ ਅਤੇ ਮਜੀਠਾ ਵਿਖੇ ਲਗਾਏ ਗਏ ਅਸੈਸਮੈਂਟ ਕੈਂਪ ਧਾਰਕਾਂ ਨੂੰ 22 ਜਨਵਰੀ ਨੂੰ ਸਰਕਾਰੀ ਸੀਨੀਅਰ ਸਕੂਲ ਸੈਕੰਡਰੀ ਗੋਲਬਾਗ ਵਿਖੇ ਸਹਾਇਕ ਉਪਕਰਨ ਵੰਡੇ ਜਾਣਗੇ।ਉਨਾਂ ਦਿਵਿਆਂਗਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨਾਂ ਕੈਂਪਾਂ ਵਿੱਚ ਜ਼ਰੂਰ ਪੁੱਜਣ ਅਤੇ ਆਪੋ ਆਪਣੇ ਸਹਾਇਕ ਉਪਰਕਨ ਪ੍ਰਾਪਤ ਕਰਨ।
Check Also
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …
Punjab Post Daily Online Newspaper & Print Media