ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਅਤੇ ਸ੍ਰੀਮਤੀ ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਕਮ
ਚੋਣਕਾਰ ਰਜਿਸਟਰੇਸ਼ਨ ਅਫ਼ਸਰ 017-ਅੰਮ੍ਰਿਤਸਰ ਕੇਂਦਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ ਨੇ ਅੰਮ੍ਰਿਤਸਰ ਕੇਂਦਰੀ ਹਲਕੇ ਦੇ ਲੋਕਾਂ ਨੂੰ ਵੋਟਰ ਕਾਰਡ ਬਣਾਉਣ ਲਈ ਅੱਜ ਈ.ਐਮ ਡੈਮੋਂਸਟਰੇਸ਼ਨ ਵੈਨ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਨਵੀਂ ਵੋਟ ਬਣਾਉਣ, ਦਰੁੱਸਤ ਕਰਨ, ਬਾਰੇ ਐਲ.ਈ.ਡੀ ਸਕਰੀਨ ਰਾਹੀਂ ਦੱਸਿਆ ਗਿਆ।ਰਿਪਨ ਕੱਕੜ ਸੈਕਟਰ ਅਫ਼ਸਰ, ਹਰਚਰਨ ਸਿੰਘ ਸੈਕਟਰ ਅਫ਼ਸਰ, ਅੰਮ੍ਰਿਤਸਰ ਕੇਂਦਰੀ ਹਲਕੇ ਦੇ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ਼ ਵੀ ਮੌਜ਼ੂਦ ਸਨ।
ਈ.ਐਮ ਡੈਮੋਂਸਟਰੇਸ਼ਨ ਵੈਨ ਨੂੰ ਵੇਖਣ ਲਈ ਕਾਲਜਾਂ ਦੇ ਸਿਖਿਆਰਥੀਆਂ ਅਤੇ ਲੋਕਾਂ ਵਿੱਚ ਬਹੁਤ ਉਤਸ਼ਾਹ ਵੇਖਣ ਨੂੰ ਮਿਲਿਆ।ਇਸ ਵੈਨ ਦਾ ਮੁੱਖ ਮਕਸਦ ਆਨਲਾਈਨ ਨਵੀਂ ਵੋਟ ਬਣਾਉਣੀ, ਦਰੁੱਸਤੀ ਕਰਾਉਣੀ ਅਤੇ 18+ ਯੋਗ ਸਿਖਿਆਰਥੀਆਂ ਨੂੰ ਵੋਟ ਬਣਾਉਣ ਲਈ ਉਤਸ਼ਾਹਿਤ ਕਰਨਾ ਅਤੇ ਲੋਕਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨਾ ਹੈ। ਸਿਖਿਆਰਥੀਆਂ ਨੂੰ ਵੋਟ ਬਣਾਉਣ ਲਈ ਜਾਗਰੂਕ ਕਰਨ ਲਈ ਸਾਰੇ ਕਾਲਜਾਂ ਅਤੇ ਸੰਸਥਾਵਾਂ ਵਿੱਚ ਲਗਾਤਾਰ ਸਵੀਪ ਗਤੀਵਿਧੀਆਂ ਕਰਵਾਈਆਂ ਦਾ ਰਹੀਆਂ ਹਨ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media