Wednesday, September 23, 2026

ਸ਼ੋਭਾ ਯਾਤਰਾ ਦਾ ਭਾਰਤੀਯ ਅੰਬੇਡਕਰ ਮਿਸ਼ਨ ਵਲੋਂ ਭਰਵਾਂ ਸਵਾਗਤ

ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਅਯੋਧਿਆ ਵਿਖੇ ਹੋ ਰਹੇ ਸ਼੍ਰੀ ਰਾਮ ਚੰਦਰ ਜੀ ਦੇ ਮੰਦਿਰ ਉਦਘਾਟਨ ਸਮਾਰੋਹ ਦੀ ਖੁਸ਼ੀ ‘ਚ ਸ਼ਹਿਰ ਵਿੱਚ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਦਾ ਸਥਾਨਕ ਮਹਾਰਾਜਾ ਅਗਰਸੈਨ ਚੌਂਕ ਵਿਖੇ ਸਮਾਜਿਕ ਜਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ (ਭਾਰਤ) ਵਲੋਂ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ।ਮਿਸ਼ਨ ਦੇ ਸਾਥੀਆਂ ਵਲੋਂ ਬਜ਼ਾਰਾਂ ਵਿੱਚ ਰਾਹਗੀਰਾਂ ਨੂੰ ਲੱਡੂ ਤੇ ਦੀਵੇ ਵੰਡ ਕੇ ਆਪਣੀ ਖਸ਼ੀ ਦਾ ਇਜ਼ਹਾਰ ਕੀਤਾ ਗਿਆ।ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਅਯੋਧਿਆ ਵਿਖੇ ਏਅਰਪੋਰਟ ਦਾ ਨਾਂ ਭਗਵਾਨ ਵਾਲਮੀਕਿ ਜੀ ਦੇ ਨਾਮ ‘ਤੇ ਰੱਖਣ ਲਈ ਕੇਂਦਰ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ।
ਇਸ ਮੌਕੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਮੁਕੇਸ਼ ਰਤਨਾਕਰ, ਅਮਰਿੰਦਰ ਸਿੰਘ ਬੱਬੀ, ਐਡਵੋਕੇਟ ਸੰਜੀਵ ਕੁਮਾਰ ਦੀਪਾ, ਅਮਿਤ ਕੁਮਾਰ ਰੋਕਸੀ, ਸੁਖਪਾਲ ਸਿੰਘ ਭੰਮਾਬੱਦੀ ਜ਼ਿਲ੍ਹਾ ਪ੍ਰਧਾਨ, ਮਨੋਜ਼ ਕੁਮਾਰ, ਅਕਾਸ਼ ਧਾਲੀਵਾਲ, ਮੋਹਿਤ ਕੁਮਾਰ, ਸਾਜਨ ਕਾਂਗੜਾ ਆਦਿ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …