Friday, July 5, 2024

ਮੁੱਖ ਮੰਤਰੀ ਤੀਰਥ ਯਾਤਰਾ- ਦਿੜ੍ਹਬਾ ਤੋਂ ਸ਼ਰਧਾਲੂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ

ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਤੋਂ 43 ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤਲਵੰਡੀ ਸਾਬੋ ਵਿਖੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਾਹੀਂ ਰਵਾਨਾ ਹੋਏ।ਇਸ ਤੋਂ ਪਹਿਲਾਂ ਵੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਦਿੜ੍ਹਬਾ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਵੱਡੀ ਗਿਣਤੀ ਸ਼ਰਧਾਲੂ ਇਸ ਸਕੀਮ ਤਹਿਤ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਚੁੱਕੇ ਹਨ।ਇਸ ਵਿਸ਼ੇਸ਼ ਉਪਰਾਲੇ ਲਈ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਵਿਸ਼ੇਸ਼ ਧੰਨਵਾਦ ਕੀਤਾ।ਪ੍ਰਸਾਸ਼ਨ ਤਰਫ਼ੋਂ ਸਮੂਹ ਸ਼ਰਧਾਲੂਆਂ ਨੂੰ ਸਫ਼ਰ ਦੌਰਾਨ ਸਹੂਲਤ ਲਈ ਸਵਾਗਤੀ ਕਿੱਟ ਵੀ ਮੁਫ਼ਤ ਦਿੱਤੀ ਗਈ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …