Tuesday, October 13, 2026

63 ਗ੍ਰਾਮ ਹੈਰੋਇਨ ਸਮੇਤ 1 ਕਾਬੂ

ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਮੋਹਕਮਪੁਰਾ ਪੁਲਿਸ ਸਟੇਸ਼ਨ ਦੇ ਮੁਖੀ ਇੰਸਪੈਕਟਰ ਰਾਜਿੰਦਰ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਸਲਵਿੰਦਰ ਸਿੰਘ ਸਮੇਤ ਸਾਥੀ ਪੁਲਿਸ ਕਰਮਚਾਰੀਆਂ ਵਲੋਂ ਗਸ਼ਤ ਦੌਰਾਨ ਸੰਨ ਸਿਟੀ ਖੇਤਰ ਤੋਂ ਇੱਕ ਵਿਅਕਤੀ ਸਾਗਰ ਉਰਫ਼ ਕਾਲੂ ਵਾਸੀ ਤੁੰਗਪਾਈ ਬਟਾਲਾ ਰੋਡ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਪਾਸੋਂ 63 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਹੈ।ਜਾਂਚ ਅਧਿਕਾਾਰੀ ਅਨੁਸਾਰ ਗ੍ਰਿਫ਼ਤਾਰ ਮੁਜ਼ਰਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਰੀਕੀ ਨਾਲ ਪੁੱਛਗਿਛ ਕੀਤੀ ਜਾਵੇਗੀ।ਉਨਾਂ ਕਿਹਾ ਕਿ ਗਿਫਤਾਰ ਮੁਜ਼ਰਮ ਦੇ ਖਿਲਾਫ ਪਹਿਲਾਂ ਵੀ ਐਨ.ਡੀ.ਪੀ.ਐਸ ਐਕਟ ਦੇ ਦੋ ਮੁਕੱਦਮੇ ਦਰਜ਼ ਹਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …