Friday, July 5, 2024

370 ਗ੍ਰਾਮ ਹੈਰੋਇਨ ਸਮੇਤ ਪੰਜ ਕਾਬੂ

ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਆਈ.ਪੀ.ਐਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿਮ ਨੂੰ ਕਾਮਯਾਬ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਪੂਰੀ ਤਰਾਂ ਖਤਮ ਕਰਨ ਲਈ ਅੰਮ੍ਰਿਤਸਰ ਦਿਹਾਤੀ ਦੇ ਵੱਖ-ਵੱਖ ਸਥਾਨਾਂ ‘ਤੇ ਕੋਰਡਨ ਐਂਡ ਸਰਚ ਆਪਰੇਸ਼ਨ (ਸੀ.ਏ.ਐਸ.ਓ) ਚਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਇਹਨਾ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਵਿੱਚ (ਸੀ.ਏ.ਐਸ.ਓ) ਆਪਰੇਸ਼ਨ ਚਲਾਇਆ ਗਿਆ।ਇਸ ਆਪਰੇਸ਼ਨ ਦੋਰਾਨ ਥਾਣਾ ਚਾਟੀਵਿੰਡ ਦੇ ਏਰੀਏ ਵਿੱਚ ਪੈਂਦੇ ਪਿੰਡ ਮਾਨਾਵਾਲਾ ਵਿਖੇ ਪੀ.ਬੀ.ਆਈ (ਐਨ.ਡੀ.ਪੀ.ਐਸ) ਡੀ.ਐਸ.ਪੀ ਮੁੱਖ ਅਫਸਰ ਥਾਣਾ ਚਾਟੀਵਿੰਡ ਵੱਲੋਂ ਭਾਰੀ ਪੁਲਿਸ ਫੋਰਸ ਦੀ ਮਦਦ ਨਾਲ ਥਾਣਾ ਚਾਟੀਵਿੰਡ ਪੁਲਿਸ ਵੱਲੋਂ 3 ਮੁਕੱਦਮੇ ਦਰਜ਼ ਕਰਕੇ 5 ਮੁਜ਼ਰਮਾਂ ਨੂੰ 370 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ।ਕੋਰਡਨ ਐਂਡ ਸਰਚ ਆਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਚਾਟੀਵਿੰਡ ਵਿਖੇ ਅਰਸ਼ਦੀਪ ਸਿੰਘ ਵਾਸੀ ਮਾਨਾਵਾਲਾ ਕਲਾਂ ਨੂੰ 55 ਗ੍ਰਾਮ ਹੈਰੋਇਨ, ਬਲਜੀਤ ਸਿੰਘ ਉਰਫ ਮੋਟਾ ਵਾਸੀ ਪਿੰਡ ਆਲਮਪੁਰ ਥਾਣਾ ਲਹਿਰਾ ਜਿਲ੍ਹਾ ਸੰਗਰੂਰ ਨੂੰ 45 ਗ੍ਰਾਮ ਹੈਰੋਇਨ, ਜਸ਼ਨਪ੍ਰੀਤ ਸਿੰਘ ਤੇ ਰਾਮ ਸਿੰਘ ਅਤੇ ਰਾਜੀਵ ਸਿੰਘ ਵਾਸੀਆਨ ਮਾਨਾਵਾਲਾ ਕਲਾਂ ਨੂੰ 270 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ। ਇਸ ਤਰਾਂ ਕੁੱਲ 370 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …