ਅੰਮ੍ਰਿਤਸਰ, 22 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜਿਲ੍ਹਾ ਸਮਾਜਿਕ ਸੁੱਰਖਿਆ ਅਫ਼ਸਰ ਅਸੀਸਇੰਦਰ ਸਿੰਘ
ਵਲੋਂ ਅੱਜ ਅਲਿਮਕੋ ਦੀ ਸਹਾਇਤਾ ਨਾਲ ਗੋਲਬਾਗ, ਮਜੀਠਾ ਅਤੇ ਅਟਾਰੀ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ 211 ਦਿਵਿਆਂਗ ਵਿਕਅਤੀਆਂ ਨੂੰ ਕਰੀਬ 50 ਲੱਖ ਦੀ ਕੀਮਤ ਦੇ ਸਹਾਇਕ ਉਪਰਕਣ ਵੰਡੇ ਗਏ।ਉਨਾਂ ਦੱਸਿਆ ਕਿ ਕੈਂਪ ਦੌਰਾਨ 115 ਬੈਟਰੀ ਵਾਲੇ ਟਰਾਈਸਾਈਕਲ, 21 ਵੀਲ੍ਹ ਚੇਅਰ ਅਤੇ ਹੋਰ ਉਪਕਰਣਾਂ ਦੀ ਵੰਡ ਲੋੜਵੰਦਾਂ ਨੂੰ ਕੀਤੀ ਗਈ ਹੈ।ਉਨਾਂ ਦੱਸਿਆ ਕਿ ਹਰੇਕ ਵਿਅਕਤੀ ਦੀ ਲੋੜ ਅਨੁਸਾਰ ਸਾਇਜ਼ ਲੈ ਕੇ ਉਪਕਰਣ ਤਿਆਰ ਕਰਵਾਏ ਗਏ ਅਤੇ ਹੁਣ ਉਨਾਂ ਦੇ ਨਜ਼ਦੀਕੀ ਸਥਾਨਾਂ ’ਤੇ ਜਾ ਕੇ ਕੈਂਪ ਲਗਾ ਕੇ ਇਹ ਵੰਡ ਕੀਤੀ ਜਾ ਰਹੀ ਹੈ।ਵਧੀਆ ਤਕਨੀਕ ਅਤੇ ਕੁਆਲਿਟੀ ਨਾਲ ਤਿਆਰ ਕੀਤੇ ਗਏ ਅੱਜ 357 ਉਪਰਕਣ 211 ਦਿਵਿਆਂਗ ਵਿਅਕਤੀਆਂ ਨੂੰ ਵੰਡੇ ਗਏ ਹਨ।
ਅਸੀਸਇੰਦਰ ਸਿੰਘ ਜਿਲ੍ਹਾ ਸਮਾਜਿਕ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਕੱਲ 23 ਜਨਵਰੀ ਨੂੰ ਅਲੀਮਕੋ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ ਅਤੇ ਰਮਦਾਸ ਵਿਖੇ 29 ਜਨਵਰੀ ਨੂੰ ਜੰਡਿਆਲਾ ਅਤੇ ਬਾਬਾ ਬਕਾਲਾ ਵਿਖੇ ਕੈਂਪ ਲਗਾ ਕੇ ਇਹ ਉਪਕਰਣ ਲੋੜਵੰਦ ਵਿਅਕਤੀਆਂ ਨੂੰ ਦਿੱਤੇ ਜਾਣਗੇ।
ਕੈਂਪ ਵਿੱਚ ਜਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ, ਪ੍ਰਿੰਸੀਪਲ ਧਰਮਿੰਦਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media