ਭੀਖੀ, 22 ਜਨਵਰੀ (ਕਮਲ ਜ਼ਿੰਦਲ) – ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਭਗਵਾਨ ਸ੍ਰੀ ਰਾਮ ਜੀ ਦੀ ਜਨਮ ਭੂਮੀ ਅਯੁੱਧਿਆ ਵਿਖੇ ਸ਼੍ਰੀ ਰਾਮ ਲੱਲਾ ਜੀ ਦੀ
ਮੂਰਤੀ ਦਾ ਪ੍ਰਾਣ ਪ੍ਰਤਿਸ਼ਠਾ ਪ੍ਰਸਾਰਨ ਬੱਚਿਆਂ ਨੂੰ ਸਿੱਧਾ ਦਿਖਾਇਆ ਗਿਆ।ਬੱਚਿਆਂ ਵਲੋਂ ਸ਼੍ਰੀ ਰਾਮ ਜੀ, ਸ੍ਰੀ ਲਛਮਣ ਜੀ, ਮਾਤਾ ਸੀਤਾ ਜੀ ਅਤੇ ਸ੍ਰੀ ਹਨੂਮਾਨ ਜੀ ਦੀ ਜੀਵਨ ਸਬੰਧੀ ਝਾਕੀ ਪੇਸ਼ ਕੀਤੀ ਗਈ ਭਜਨਾਂ ਦਾ ਗਾਇਨ ਵੀ ਕੀਤਾ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਬੱਚਿਆਂ ਨੂੰ ਅਯੁੱਧਿਆ ਵਿਖੇ ਬਣੇ ਰਾਮ ਮੰਦਿਰ ਦੇ ਬਣਨ ਸਬੰਧੀ ਦੱਸਿਆ।ਪ੍ਰੋਗਰਾਮ ਦੇ ਅੰਤ ‘ਚ ਭਗਵਾਨ ਰਾਮ ਚੰਦਰ ਜੀ ਦੀ ਆਰਤੀ ਉੋਪਰੰਤ ਬੱਚਿਆਂ ਨੂੰ ਪ੍ਰਸ਼ਾਦ ਵੰਡਿਆ ਗਿਆ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media