Friday, July 5, 2024

ਡੀ.ਏ.ਵੀ ਪਬਲਿਕ ਸਕੂਲ ਵਿਖੇ ਸ਼਼੍ਰੀ ਰਾਮ ਚੰਦਰ ਜੀ ਦੇ ਪ੍ਰਕਾਸ਼ ਪੁਰਬ ‘ਤੇ ਵਿਸ਼ੇਸ਼ ਸਮਾਗਮ

ਅੰਮ੍ਰਿਤਸਰ, 22 ਜਨਵਰੀ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਭਾਰਤ ਦੇ ਇਤਿਹਾਸ ਵਿੱਚ ਇਤਿਹਾਸਕ ਅਤੇ ਮਹੱਤਵਪੂਰਨ ਘਟਨਾ ਰਾਮ ਮੰਦਿਰ ਅਯੋਧਿਆ ਵਿੱਚ ਸ਼੍ਰੀ ਰਾਮ ਜੀ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਦਰਸਾਉਣ ਲਈ ਇੱਕ ਵਿਸ਼ੇਸ਼ ਅਸੈਂਬਲੀ ਦਾ ਅਯੋਜਨ ਕੀਤਾ।ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਭਗਵਾਨ ਵਿਸ਼ਣੂ ਦੇ ਸੱਤਵੇਂ ਅਵਤਾਰ ਭਗਵਾਨ ਰਾਮ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ।ਵਿਦਿਆਰਥੀਆਂ ਨੂੰ ਇਸ ਤੱਥ ਤੋਂ ਜਾਣੂ ਕਰਵਾਇਆ ਗਿਆ ਕਿ ਇਹ ਦਿਨ ਸਾਡੇ ਦੇਸ਼ ਦੇ ਸਭਿਆਚਾਰਕ ਅਤੇ ਇਤਿਹਾਸਕ ਭਿੰਨਤਾਵਾਂ ਵਿੱਚ ਬਹੁਤ ਮਹੱਤਵ ਰੱਖਦਾ ਹੈ।ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਪਵਿੱਤਰ ਹਵਨ ਦਾ ਅਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਸਹਾਇਕ ਸਟਾਫ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ।ਸਕੂਲ ਦਾ ਸਮੁੱਚਾ ਮਾਹੌਲ `ਜੈ ਸ਼੍ਰੀ ਰਾਮ` ਦੇ ਜੈਕਾਰਿਆਂ ਨਾਲ ਗੂੰਜ਼ ਉਠਿਆ।ਵਿਦਿਆਰਥੀਆਂ ਨੂੰ ਰਾਮ ਮੰਦਿਰ ਦਾ ਸਿੱਧਾ ਪ੍ਰਸਾਰਣ ਵੀ ਦਿਖਾਇਆ ਗਿਆ, ਜਿਸ ਨੇ ਉਨ੍ਹਾਂ ਵਿੱਚ ਧਾਰਮਿਕ ਉਤਸ਼ਾਹ ਭਰ ਦਿੱਤਾ ।
ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ, ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਕਾਮਨਾ ਕੀਤੀ ਕਿ ਇਹ ਵਿਸ਼ੇਸ਼ ਦਿਨ ਸਾਰਿਆਂ ਲਈ ਸ਼ਾਂਤੀ, ਸਦਭਾਵਨਾ ਅਤੇ ਅਧਿਆਤਮਕ ਗਿਆਨ ਲੈ ਕੇ ਆਵੇ ।
ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਸਮਾਗਮ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …