ਸੰਗਰੂਰ, 22 ਜਨਵਰੀ (ਜਗਸੀਰ ਲੌਂਗਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾਂ ਦੇ
ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨਸ਼ਾ-ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ।ਥਾਣਾ ਚੀਮਾਂ ਦੇ ਐਸ.ਐਚ.ਓ ਲਖਬੀਰ ਸਿੰਘ ਅਤੇ ਡੀ.ਐਸ.ਪੀ ਸੁਨਾਮ ਭਰਪਰ ਸਿੰਘ ਨੇ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ।ਡੀ.ਐਸ.ਪੀ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੜ੍ਹਾਈ ਅਤੇ ਖੇਡਾਂ ਵਿੱਚ ਰੁਚੀ ਲੈਣ ਲਈ ਪ੍ਰੇਰਨਾ ਦਿੰਦਿਆਂ ਆਪਣੇ ਵਿਚਾਰ ਬੱਚਿਆਂ ਨਾਲ ਸਾਂਝੇ ਕੀਤੇ।ਇਸ ਸਮੇਂ ਅਕਾਲ ਅਕੈਡਮੀ (ਪੀ.ਐਸ.ਈ.ਬੀ) ਚੀਮਾਂ ਦੇ ਪ੍ਰਿੰਸੀਪਲ ਗੁਰਪ੍ਰੀਤ ਕੌਰ, ਅਕਾਲ ਅਕੈਡਮੀ ਚੀਮਾਂ (ਸੀ.ਬੀ.ਐਸ.ਈ) ਦੇ ਪ੍ਰਿੰਸੀਪਲ ਨੀਨਾ ਸ਼ਰਮਾ ਅਤੇ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸਿਮਰਨਜੀਤ ਸਿੰਘ ਅਤੇ ਨਿਰਵੈਲ ਸਿੰਘ ਅਤੇ ਲਖਬੀਰ ਸਿੰਘ ਹਾਜ਼ਰ ਸਨ।ਭਰਪੂਰ ਸਿੰਘ ਨੇ ਅਕੈਡਮੀ ਦੇ ਰਾਸ਼ਟਰੀ-ਪੱਧਰ ਦੀਆਂ ਖੇਡਾਂ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media