ਅੰਮ੍ਰਿਤਸਰ, 22 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੜ੍ਹ
ਰਹੇ ਲੜਕਿਆਂ ਨੇ 67ਵੀਆਂ ਅੰਤਰ ਸਕੂਲ ਖੇਡਾਂ ਦੌਰਾਨ ਅੰਡਰ-14 ਹੈਂਡਬਾਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ।ਸਕੂਲ ਪ੍ਰਿੰਸੀਪਲ ਡਾ: ਇੰਦਰਜੀਤ ਸਿੰਘ ਗੋਗੋਆਣੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਦਿੱਲੀ ‘ਚ ਕਾਰਵਾਈਆਂ 67ਵੀਆਂ ਅੰਤਰ ਸਕਲ ਨੈਸ਼ਨਲ ਹੈਂਡਬਾਲ ਖੇਡਾਂ ’ਚ ਸਕੂਲ ਦੇ ਖਿਡਾਰੀਆਂ ਰਾਘਵ ਕੁਮਾਰ ਤੇ ਮਨਤੇਜ ਸਿੰਘ ਵਲੋਂ ਕਾਂਸੀ ਦੇ ਤਮਗੇ ਹਾਸਲ ਕੀਤੇ ਹਨ।
ਇਸ ਮੌਕੇ ਡਾ: ਗੋਗੋਆਣੀ ਨੇ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ’ਤੇ ਸਕੂਲ ਖੇਡ ਮੁਖੀ ਰਣਕੀਰਤ ਸਿੰਘ ਸੰਧੂ, ਹੈਂਡਬਾਲ ਕੋਚ ਜਸਵੰਤ ਸਿੰਘ ਢਿੱਲੋਂ, ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media