Wednesday, October 14, 2026

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਸਮਾਗਮ ਆਯੋਜਿਤ

PPN2812201402

ਬਠਿੰਡਾ, 28 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) – ਸਥਾਨਕ ਸ਼ਹਿਰ ਦੀ ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ।ਇਸ ਹਫ਼ਤਾਵਾਰੀ ਦਾ ਸਮਾਗਮ ਹਰਿੰਦਰ ਸਿੰਘ ਦੇ ਗ੍ਰਹਿ ਬਸੰਤ ਬਿਹਾਰ ਕਲੋਨੀ ਵਿਖੇ ਅਤੇ ਸ਼ਨੀਵਾਰ ਦਾ ਸਪੈਸ਼ਲ ਸਮਾਗਮ ਭਾਈ ਮੁਖਤਿਆਰ ਸਿੰਘ ਨੇੜੇ ਬੱਸ ਸਟੈਂਡ ਵਿਖੇ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕਰਨ ਤੋਂ ਬਾਅਦ ਭਾਈ ਅਬਨਾਸ਼ ਸਿੰਘ, ਗੁਰਦਰਸ਼ਨ ਸਿੰਘ ਵਲੋਂ ਕੀਰਤਨ ਅਤੇ ਕਥਾ ਵਿਚਾਰ ਕਰਨ ਉਪਰੰਤ ਅਰਦਾਸ ਭਾਈ ਕੁਲਦੀਪ ਸਿੰਘ ਵਲੋਂ ਕੀਤੀ ਗਈ। ਭਾਈ ਦਿਲਬਾਗ ਸਿੰਘ ਵਲੋਂ ਹੁਕਮਨਾਮਾ ਲਿਆ ਗਿਆ। ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀਆਂ ਨੂੰ ਮੈਂਬਰ ਸਾਹਿਬਾਨਾਂ ਵਲੋਂ ਉਨ੍ਹਾਂ ਦੇ ਪਰਿਵਾਰ ਨੂੰ ‘ਕੇਸ ਗੁਰੂ ਦੀ ਮੋਹਰ ‘ ਦਾ ਸਨਮਾਨ ਚਿੰਨ੍ਹ ਦਿੱਤਾ ਗਿਆ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply